ਨਵੇਂ ਸਾਲ ਤੋਂ ਪਹਿਲਾਂ ਹੀ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੀਆਂ ਤਸਵੀਰਾਂ ਹੋਈਆਂ ਵਾਇਰਲ

written by Pushp Raj | December 31, 2022 04:19pm

Anushka Sharma-Virat Kohli virl Pics: ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ ਇਸ ਸਮੇਂ ਆਪਣੇ ਪਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਬੇਟੀ ਵਾਮਿਕਾ ਨਾਲ ਦੁਬਈ 'ਚ ਵਕੇਸ਼ਨਸ ਮਨਾ ਰਹੀ ਹੈ। ਵਿਰੁਸ਼ਕਾ ਦੀ ਜੋੜੀ ਨਵੇਂ ਸਾਲ ਦੇ ਜਸ਼ਨ ਲਈ ਦੁਬਈ ਪਹੁੰਚ ਚੁੱਕੀ ਹੈ। ਅਜਿਹੇ 'ਚ ਨਵੇਂ ਸਾਲ 2023 ਦੇ ਜਸ਼ਨ ਤੋਂ ਪਹਿਲਾਂ ਅਨੁਸ਼ਕਾ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ, ਜੋ ਕਿ ਇਸ ਸਮੇਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।


ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ ਨੂੰ ਬੀ-ਟਾਊਨ ਦੀ ਸਭ ਤੋਂ ਪਸੰਦੀਦਾ ਜੋੜੀ ਮੰਨਿਆ ਜਾਂਦਾ ਹੈ। ਵਿਰੁਸ਼ਕਾ ਦੇ ਪ੍ਰਸ਼ੰਸਕ ਅਕਸਰ ਸੋਸ਼ਲ ਮੀਡੀਆ 'ਤੇ ਇਸ ਜੋੜੀ ਦੀਆਂ ਤਾਜ਼ਾ ਤਸਵੀਰਾਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਹਾਲ ਹੀ 'ਚ ਅਨੁਸ਼ਕਾ ਅਤੇ ਵਿਰਾਟ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਦੁਬਈ ਪਹੁੰਚੇ ਹਨ। ਇਸ ਦੌਰਾਨ ਅਨੁਸ਼ਕਾ ਸ਼ਰਮਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਅਨੁਸ਼ਕਾ ਦੀ ਇਸ ਤਸਵੀਰ 'ਚ ਤੁਸੀਂ ਦੇਖ ਸਕਦੇ ਹੋ ਕਿ ਦੁਬਈ ਦੀ ਚਾਂਦਨੀ ਰਾਤ 'ਚ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਇਕੱਠੇ ਨਜ਼ਰ ਆ ਰਹੇ ਹਨ।


ਇਸ ਫੋਟੋ ਦੇ ਕੈਪਸ਼ਨ 'ਚ ਅਨੁਸ਼ਕਾ ਸ਼ਰਮਾ ਨੇ ਲਿਖਿਆ ਹੈ ਕਿ- ਇਹ ਸ਼ਹਿਰ, ਅਸੀਂ ਅਤੇ ਬੀਤੀ ਰਾਤ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਵੀ ਅੱਜ ਸੋਸ਼ਲ ਮੀਡੀਆ 'ਤੇ ਅਜਿਹੀ ਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਕੋਹਲੀ ਨੇ ਰਾਤ ਦੀ ਬਜਾਏ ਦਿਨ ਦਾ ਜ਼ਿਕਰ ਕੀਤਾ ਹੈ। ਅਨੁਸ਼ਕਾ ਸ਼ਰਮਾ ਦੀ ਇਸ ਤਾਜ਼ਾ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਿਰੁਸ਼ਕਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਸ ਤਸਵੀਰ ਨੂੰ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।

ਹੋਰ ਪੜ੍ਹੋ: ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਫ਼ਿਲਮ, ''ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ'' ਦੀ ਸ਼ੂਟਿੰਗ ਕੀਤੀ ਮੁਕੰਮਲ

ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਪਿਛਲੇ 5 ਸਾਲਾਂ ਤੋਂ ਕਿਸੇ ਫ਼ਿਲਮ 'ਚ ਨਜ਼ਰ ਨਹੀਂ ਆਈ ਹੈ। ਅਜਿਹੇ 'ਚ ਜਲਦ ਹੀ ਅਨੁਸ਼ਕਾ ਸ਼ਰਮਾ ਫ਼ਿਲਮ 'ਚੱਕਦਾ ਐਕਸਪ੍ਰੈੱਸ' ਨਾਲ ਵਾਪਸੀ ਕਰਨ ਜਾ ਰਹੀ ਹੈ। ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੀ ਬਾਇਓਪਿਕ 'ਚੱਕਦਾ ਐਕਸਪ੍ਰੈਸ' OTT ਪਲੇਟਫਾਰਮ Netflix 'ਤੇ ਰਿਲੀਜ਼ ਹੋਵੇਗੀ। ਹਾਲ ਹੀ 'ਚ ਅਨੁਸ਼ਕਾ ਦੀ ਇਸ ਫ਼ਿਲਮ ਦੀ ਸ਼ੂਟਿੰਗ ਖਤਮ ਹੋਈ ਹੈ।

 

View this post on Instagram

 

A post shared by AnushkaSharma1588 (@anushkasharma)

You may also like