ਵਿਰਾਟ ਕੋਹਲੀ ਨੇ ਇੰਸਟਾਗ੍ਰਾਮ 'ਤੇ 150 ਮਿਲੀਅਨ ਫਾਲੋਅਰਸ ਹੋਣ 'ਤੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ , ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ

written by Lajwinder kaur | September 09, 2021

ਇੰਡੀਅਨ ਕਪਤਾਨ ਵਿਰਾਟ ਕੋਹਲੀ  ਜਿਨ੍ਹਾਂ ਦੇ ਪੂਰੀ ਦੁਨੀਆਂ ‘ਚ ਕਰੋੜਾਂ ਹੀ ਪ੍ਰਸ਼ੰਸਕ ਹਨ । ਭਾਵੇਂ ਕੋਹਲੀ ਦੇ ਬੱਲੇ ਨੇ ਪਿਛਲੇ ਦੋ ਸਾਲਾਂ ਤੋਂ ਕੌਮਾਂਤਰੀ ਕ੍ਰਿਕਟ ਵਿੱਚ ਸੈਂਕੜਾ ਨਹੀਂ ਲਗਾਇਆ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਫੈਨ ਫਾਲੋਇੰਗ ਕਿਸੇ ਵੀ ਤਰ੍ਹਾਂ ਕਈ ਕਮੀ ਨਹੀਂ ਹੈ। ਹਾਲ ਹੀ ਵਿੱਚ, ਭਾਰਤੀ ਕਪਤਾਨ ਦੇ ਇੰਸਟਾਗ੍ਰਾਮ 'ਤੇ 150 ਮਿਲੀਅਨ ਫਾਲੋਅਰਸ ਹੋਏ ਨੇ। ਜਿਸ ਦੀ ਖੁਸ਼ੀ 'ਚ ਕੋਹਲੀ ਨੇ ਪਿਆਰੀ ਜਿਹੀ ਵੀਡੀਓ ਪਾ ਕੇ ਆਪਣੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ ਹੈ।

Viral-Kohli 55 image source- instagram

ਹੋਰ ਪੜ੍ਹੋ : ਪੰਜਾਬੀ ਗੀਤ ‘ਬਟੂਆ’ ਉੱਤੇ ਇਸ ਬਜ਼ੁਰਗ ਔਰਤ ਦਾ ਡਾਂਸ ਵੀਡੀਓ ਛਾਇਆ ਸੋਸ਼ਲ ਮੀਡੀਆ ‘ਤੇ, ਸਚਿਨ ਆਹੂਜਾ ਨੇ ਵੀਡੀਓ ਸ਼ੇਅਰ ਕਰਕੇ ਆਖੀ ਇਹ ਖ਼ਾਸ ਗੱਲ

ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਤੁਹਾਡੇ ਸਾਰਿਆਂ ਦੇ ਸਮਰਥਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ...150 strong💪💪

ਇਹ ਇੱਕ ਸੁੰਦਰ ਯਾਤਰਾ ਰਹੀ ਹੈ ਅਤੇ ਮੈਂ ਤੁਹਾਡੇ ਸਾਰਿਆਂ ਦੇ ਪਿਆਰ ਲਈ ਸੱਚਮੁੱਚ ਬਹੁਤ ਜ਼ਿਆਦਾ ਧੰਨਵਾਦੀ ਹਾਂ. 💙’ । ਇਸ ਉਨ੍ਹਾਂ ਨੇ ਨਿੱਕੀ ਜਿਹੀ ਵੀਡੀਓ ਪੋਸਟ ਕੀਤੀ ਹੈ ਜਿਸ 'ਚ ਉਨ੍ਹਾਂ ਦੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਖਿੱਚਵਾਈਆਂ ਹੋਈਆਂ ਤਸਵੀਰਾਂ ਨਜ਼ਰ ਆ ਰਹੀਆਂ ਨੇ। ਇਸ ਵੀਡੀਓ ਨੂੰ ਚਾਰ ਮਿਲੀਅਨ ਤੋਂ ਵੱਧ ਵਿਊਜ਼ ਤੇ ਕਮੈਂਟਾਂ ਦਾ ਹੜ੍ਹ ਹੀ ਆਇਆ ਹੋਇਆ ਹੈ।

Virat Kohli Shares New Photo With Wife Anushka Sharma

ਹੋਰ ਪੜ੍ਹੋ : ਕਰਨ ਔਜਲਾ ਦੇ ਨਵੇਂ ਗੀਤ ‘Click That B Kickin It’ ਨੇ ਰਿਲੀਜ਼ ਤੋਂ ਬਾਅਦ ਪਾਈ ਧੱਕ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਤੁਹਾਨੂੰ ਦੱਸ ਦੇਈਏ ਕਿ ਭਾਰਤੀ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਕਿੰਗ ਕੋਹਲੀ, ਜਿਨ੍ਹਾਂ ਨੇ 2008 ਵਿੱਚ ਅੰਤਰਰਾਸ਼ਟਰੀ ਸ਼ੁਰੂਆਤ ਕੀਤੀ ਸੀ, ਨੇ 440 ਮੈਚਾਂ ਵਿੱਚ 55.24 ਦੀ ਔਸਤ ਨਾਲ 23093 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਕੋਹਲੀ ਉਨ੍ਹਾਂ ਬੱਲੇਬਾਜ਼ਾਂ ਦੀ ਸੂਚੀ ਵਿੱਚ ਸੱਤਵੇਂ ਨੰਬਰ 'ਤੇ ਹਨ ਜਿਨ੍ਹਾਂ ਨੇ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ । ਦੱਸ ਦਈਏ ਇਸ ਸਾਲ ਵਿਰਾਟ ਕੋਹਲੀ ਪਹਿਲੀ ਵਾਰ ਪਾਪਾ ਬਣੇ ਨੇ। ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਧੀ ਨੂੰ ਜਨਮ ਦਿੱਤਾ ਹੈ। ਅਜੇ ਤੱਕ ਦੋਵਾਂ ਨੇ ਆਪਣੀ ਧੀ ਦਾ ਚਿਹਰਾ ਜੱਗ ਜ਼ਾਹਿਰ ਨਹੀਂ ਕੀਤਾ ਹੈ।

 

View this post on Instagram

 

A post shared by Virat Kohli (@virat.kohli)

You may also like