16 Apr, 2024
ਤਿੰਨ ਧੀਆਂ ਦੇ ਜਨਮ ਤੋਂ ਬਾਅਦ ਨੀਰੂ ਬਾਜਵਾ ਨੂੰ ਸੁਣਨੇ ਪਏ ਸਨ ਲੋਕਾਂ ਦੇ ਤਾਅਨੇ
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ‘ਚ ਆਉਂਦੀ ਹੈ। ਉਸ ਨੇ ਪੰਜਾਬੀ ਇੰਡਸਟਰੀ ਨੂੰ ਜੱੱਟ ਐਂਡ ਜੂਲੀਅਟ, ਕਲੀ ਜੋਟਾ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ ।
Source: Instagram
ਨੀਰੂ ਬਾਜਵਾ ਦਾ ਅਸਲ ਨਾਂਅ ਅਰਸ਼ਪ੍ਰੀਤ ਕੌਰ ਬਾਜਵਾ ਹੈ, ਪਰ ਇੰਡਸਟਰੀ ‘ਚ ਉਸ ਨੂੰ ਨੀਰੂ ਬਾਜਵਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।
Source: Instagram
ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਤਿੰਨ ਭੈਣਾਂ ਹਨ। ਨੀਰੂ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਤੇ ਸਬਰੀਨਾ ਬਾਜਵਾ ।
Source: Instagram
ਨੀਰੂ ਬਾਜਵਾ ਦਾ ਵਿਆਹ ਕੈਨੇਡਾ ਮੂਲ ਦੇ ਹੈਰੀ ਜਵੰਦਾ ਦੇ ਨਾਲ ਕੁਝ ਸਾਲ ਪਹਿਲਾਂ ਹੋਇਆ ਸੀ।
Source: Instagram
ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਧੀ ਦਾ ਜਨਮ ਹੋਇਆ ਸੀ ।
Source: Instagram
ਲਾਕਡਾਊਨ ਦੇ ਦੌਰਾਨ ਨੀਰੂ ਬਾਜਵਾ ਮੁੜ ਤੋਂ ਪ੍ਰੈਗਨੇਂਟ ਹੋਈ ਸੀ, ਇਸ ਦੌਰਾਨ ਉਨ੍ਹਾਂ ਨੇ ਦੋ ਜੁੜਵਾ ਧੀਆਂ ਨੂੰ ਜਨਮ ਦਿੱਤਾ ਸੀ।
Source: Instagram
ਪਰ ਤਿੰਨ ਧੀਆਂ ਦੇ ਜਨਮ ਤੋਂ ਬਾਅਦ ਅਦਾਕਾਰਾ ਨੂੰ ਲੋਕਾਂ ਦੀਆਂ ਗੱਲਾਂ ਸੁਣਨੀਆਂ ਪਈਆਂ ਸਨ । ਕਈ ਲੋਕ ਤਾਂ ਇੱਥੋਂ ਤੱਕ ਕਹਿੰਦੇ ਸਨ ਕਿ ਤਿੰਨ ਧੀਆਂ, ਹੋਰ ਨਹੀਂ ਕਰਨਾ।
Source: Instagram
ਅਨਮੋਲ ਕਵਾਤਰਾ ਦੇ ਨਾਲ ਗੱਲਬਾਤ ਦੇ ਦੌਰਾਨ ਅਦਾਕਾਰਾ ਨੇ ਇਸ ਬਾਰੇ ਖੁਲਾਸਾ ਕੀਤਾ ਸੀ ।
Source: Instagram
ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਇਰ’ ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸਤਿੰਦਰ ਸਰਤਾਜ ਨਜ਼ਰ ਆਉਣਗੇ ।
Source: Instagram
ਨੀਰੂ ਬਾਜਵਾ ਫ਼ਿਲਮਾਂ ਦੇ ਨਾਲ-ਨਾਲ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ।
Source: Instagram
From Pink to Dear Zindagi; 10 Most socially relevant movies of Bollywood