‘ਵਾਇਸ ਆਫ਼ ਪੰਜਾਬ ਸੀਜ਼ਨ-10’ ਲਈ ਲੁਧਿਆਣਾ ’ਚ ਆਡੀਸ਼ਨਾਂ ਦਾ ਸਿਲਸਿਲਾ ਜਾਰੀ, ਮੁੰਡੇ ਕੁੜੀਆਂ ਦੀ ਜੁਟੀ ਭੀੜ

Written by  Rupinder Kaler   |  November 22nd 2019 12:48 PM  |  Updated: November 22nd 2019 12:48 PM

‘ਵਾਇਸ ਆਫ਼ ਪੰਜਾਬ ਸੀਜ਼ਨ-10’ ਲਈ ਲੁਧਿਆਣਾ ’ਚ ਆਡੀਸ਼ਨਾਂ ਦਾ ਸਿਲਸਿਲਾ ਜਾਰੀ, ਮੁੰਡੇ ਕੁੜੀਆਂ ਦੀ ਜੁਟੀ ਭੀੜ

ਵਾਇਸ ਆਫ਼ ਪੰਜਾਬ ਸੀਜ਼ਨ 10’   ਦੇ ਆਡੀਸ਼ਨਾਂ ਦਾ ਕਾਰਵਾਂ ਲਗਾਤਾਰ ਅੱਗੇ ਵੱਧਦਾ ਜਾ ਰਿਹਾ ਹੈ । ਅੱਜ ਯਾਨੀ ਕਿ 22 ਨਵੰਬਰ ਨੂੰ ਪੰਜਾਬੀ ਗਾਇਕੀ ਦੇ ਗੜ੍ਹ ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿੱਚ ਸਵੇਰੇ 9.00 ਵਜੇ ਤੋਂ ਆਡੀਸ਼ਨਾਂ ਦਾ ਸਿਲਸਿਲਾ ਜਾਰੀ ਹੈ । ਸਵੇਰ ਤੋਂ ਹੀ ਇਸ ਕਾਲਜ ਦੇ ਮੈਦਾਨ ਵਿੱਚ ਨੌਜਵਾਨਾਂ ਦੀ ਭੀੜ ਜੁਟ ਰਹੀ ਹੈ । ਲੰਮੀਆਂ ਕਤਾਰਾਂ ਵਿੱਚ ਲੱਗੇ ਹਰ ਨੌਜਵਾਨ ਦੀਆਂ ਅੱਖਾਂ ਵਿੱਚ ਗਾਇਕੀ ਦੇ ਖੇਤਰ ਵਿੱਚ ਕੁਝ ਕਰਨ ਦਾ ਸੁਫ਼ਨਾ ਝਲਕ ਰਿਹਾ ਹੈ ।

ਮੁੰਡੇ ਕੁੜੀਆਂ ਲਗਾਤਾਰ ਫਾਰਮ ਭਰ ਰਹੇ ਹਨ ਤੇ ਸ਼ੋਅ ਦੇ ਜੱਜ ਹਰ ਨੌਜਵਾਨ ਦੀ ਆਵਾਜ਼ ਨੂੰ ਹਰ ਕਸੌਟੀ ਤੇ ਪਰਖ ਰਹੇ ਹਨ । ਇਸ ਤੋਂ ਪਹਿਲਾਂ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਆਡੀਸ਼ਨ ਬਠਿੰਡਾ ਤੇ ਅੰਮ੍ਰਿਤਸਰ ਵਿੱਚ ਹੋਏ ਸਨ ।

‘ਵਾਇਸ ਆਫ਼ ਪੰਜਾਬ ਸੀਜ਼ਨ 10’ ਦਾ ਆਡੀਸ਼ਨ ਦੇਣ ਵਾਲਿਆਂ ਲਈ ਜ਼ਰੂਰੀ ਦਸਤਾਵੇਜ਼ :–

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਹਰ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਅਤੇ ਆਡੀਸ਼ਨ ਸਮੇਂ ਹਰ ਪ੍ਰੀਤਭਾਗੀ ਕੋਲ ਆਪਣਾ ਪਹਿਚਾਣ ਪੱਤਰ ਜਾਂ ਅਜਿਹਾ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਸ ਰਾਹੀਂ ਉਸ ਦੀ ਪਹਿਚਾਣ ਤੇ ਉਮਰ ਦਾ ਪਤਾ ਲੱਗ ਸਕੇ । ਇਸ ਤੋਂ ਇਲਾਵਾ ਪ੍ਰਤੀਭਾਗੀ ਆਪਣੇ ਨਾਲ ਤਿੰਨ ਤਸਵੀਰਾਂ ਵੀ ਲੈ ਕੇ ਆਉਣ ।

ਲੁਧਿਆਣਾ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਸ਼ਹਿਰਾਂ ’ਚ ਵੀ ਆਡੀਸ਼ਨ ਹੋਣਗੇ । ਜਿੰਨ੍ਹਾ ਦਾ ਵੇਰਵਾ ਇਸ ਤਰ੍ਹਾਂ ਹੈ ।

ਸ਼ਹਿਰ ਤਾਰੀਖ ਤੇ ਸਮਾਂ ਪਤਾ
ਜਲੰਧਰ24 ਨਵੰਬਰ, ਸਵੇਰੇ 9 :00 ਵਜੇਬਲਦੇਵ ਰਾਏ ਮਿੱਤਲ ਆਡੀਟੋਰੀਅਮ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ
ਪਟਿਆਲਾ26 ਨਵੰਬਰ, ਸਵੇਰੇ 9 :00 ਵਜੇਸੰਨੀ ਓਬਰਾਏ ਆਰਟਸ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਮੋਹਾਲੀ28 ਨਵੰਬਰ, ਸਵੇਰੇ 9 :00 ਵਜੇਦਾਰਾ ਸਟੂਡੀਓ, ਫੇਸ-6, ਸੈਕਟਰ 56, ਐੱਨਐੱਚ-21, ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ ਪੰਜਾਬ

ਹੁਣ ਦੇਰ ਕਿਸ ਗੱਲ ਦੀ ਅੱਜ ਹੀ ਭੇਜੋ ਆਪਣੀ ਐਂਟਰੀ । ਆਪਣੀ ਐਂਟਰੀ ਭੇਜਣ ਲਈ ਅੱਜ ਹੀ ਡਾਉਨਲੋਡ ਕਰੋ ਪੀਟੀਸੀ ਪਲੇਅ  ਐਪ। ‘ਪੀਟੀਸੀ ਪਲੇਅ’ ਐਪ ਡਾਉਨਲੋਡ ਕਰਨ ਤੋਂ ਬਾਅਦ ਕਲਿੱਕ ਕਰੋ ‘ਪੀਟੀਸੀ ਵਾਇਸ ਆਫ਼ ਪੰਜਾਬ’ ਸੀਜ਼ਨ-10 ਦੇ ਫਾਰਮ ’ਤੇ, ਭਰੋ ਆਪਣੀ ਜਾਣਕਾਰੀ ਤੇ ਅੱਪਲੋਡ ਕਰੋ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਕੋਈ ਗਾਣਾ । ਜਿਨ੍ਹਾਂ ਦੀ ਆਵਾਜ਼ ਵਿੱਚ ਹੋਵੇਗਾ ਦਮ ਉਹਨਾਂ ਨੂੰ ਮਿਲੇਗੀ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ਵਿੱਚ ਸਿੱਧੀ ਐਂਟਰੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network