Advertisment

ਕਿਸਾਨਾਂ ਵੱਲੋਂ ਲਾਏ ਧਰਨਿਆਂ ‘ਤੇ ਪਿਛਲੇ ਕਈ ਦਿਨਾਂ ਤੋਂ ਲੰਗਰ ਦੀ ਸੇਵਾ ਕਰ ਰਹੇ ਖਾਲਸਾ ਏਡ ਦੇ ਵਲੰਟੀਅਰ

author-image
By Shaminder
New Update
ਕਿਸਾਨਾਂ ਵੱਲੋਂ ਲਾਏ ਧਰਨਿਆਂ ‘ਤੇ ਪਿਛਲੇ ਕਈ ਦਿਨਾਂ ਤੋਂ ਲੰਗਰ ਦੀ ਸੇਵਾ ਕਰ ਰਹੇ ਖਾਲਸਾ ਏਡ ਦੇ ਵਲੰਟੀਅਰ
Advertisment
ਖਾਲਸਾ ਏਡ ਵੱਲੋਂ ਮਨੁੱਖਤਾ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ । ਅਜਿਹੇ ‘ਚ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਲਈ ਲੰਗਰ ਦੀ ਨਿਰਵਿਘਨ ਸੇਵਾ ਵਲੰਟੀਅਰਾਂ ਵੱਲੋਂ ਕੀਤੀ ਜਾ ਰਹੀ ਹੈ । ਪਿਛਲੇ ਪੰਜ ਦਿਨਾਂ ਤੋਂ
Advertisment
ਖਾਲਸਾ ਏਡ ਦੇ ਇਹ ਵਲੰਟੀਅਰ ਦਿਨ ਰਾਤ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਲੰਗਰ ਪਾਣੀ ਮੁਹੱਈਆ ਕਰਵਾ ਰਹੇ ਹਨ । Langar Sewa Langar Sewa ਜਿਸ ਦੀਆਂ ਕੁਝ ਤਸਵੀਰਾਂ ਵੀ ਖਾਲਸਾ ਏਡ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ । ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਇਹ ਧਰਨੇ ਪ੍ਰਦਰਸ਼ਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ‘ਚ ਲਗਾਏ ਜਾ ਰਹੇ ਹਨ ।
Advertisment
ਹੋਰ ਪੜ੍ਹੋ :ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਤੋਂ ਬਾਅਦ ‘ਖ਼ਾਲਸਾ ਏਡ’ ਦੇ ਮੁਖੀ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਗਈ ਅਰਦਾਸ khalsa aid khalsa aid ਜਿਸ ‘ਚ ਪੰਜਾਬ ਦੇ ਕਲਾਕਾਰਾਂ ਵੱਲੋਂ ਵੀ ਇਨ੍ਹਾਂ ਧਰਨਿਆਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਖਾਲਸਾ ਏਡ khalsa aid ਹਰਭਜਨ ਮਾਨ, ਰਣਜੀਤ ਬਾਵਾ, ਐਮੀ ਵਿਰਕ, ਹਰਜੀਤ ਹਰਮਨ ਸਣੇ ਕਈ ਕਲਾਕਾਰ ਧਰਨੇ ਨੂੰ ਸਮਰਥਨ ਦੇ ਰਹੇ ਹਨ ।ਅਜਿਹੇ ‘ਚ ਮਨੁੱਖਤਾ ਦੀ ਦੇਸ਼ ਦੁਨੀਆ ‘ਚ ਸੇਵਾ ਕਰਨ ਵਾਲੀ ਖਾਲਸਾ ਏਡ ਵੀ ਇਨ੍ਹਾਂ ਕਿਸਾਨਾਂ ਦੀ ਸੇਵਾ ‘ਚ ਜੁਟੀ ਹੋਈ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment