ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵਾਂਟੇਡ ਸ਼ਾਰਪ ਸ਼ੂਟਰ ਦੀਪਕ ਮੁੰਡੀ ਸਾਥੀਆਂ ਸਣੇ ਗ੍ਰਿਫਤਾਰ

written by Shaminder | September 10, 2022

ਸਿੱਧੂ ਮੂਸੇਵਾਲਾ (Sidhu Moose Wala) ਕਤਲ ਮਾਮਲੇ ‘ਚ ਹੁਣ ਤੱਕ ਕਈ ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ । ਇਸ ਮਾਮਲੇ ‘ਚ ਪੁਲਿਸ ਨੇ ਛੇਵੇਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ । ਇਨ੍ਹਾਂ ਬਦਮਾਸ਼ਾਂ ਨੂੰ ਪੁਲਿਸ ਨੇ ਪੱਛਮੀ ਬੰਗਾਲ ਦੇ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ । ਦੀਪਕ ਮੁੰਡੀ ਦੇ ਨਾਲ-ਨਾਲ ਉਸ ਦੇ ਸਾਥੀ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ।

Raksha Bandhan 2022: Afsana Khan shares picture with Sidhu Moose Wala, pens emotional note Image Source: Instagram

ਹੋਰ ਪੜ੍ਹੋ : ਕਦੇ ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਕਰਦਾ ਸੀ ਗਾਇਕ ਕਾਕਾ, ਇਸ ਗਾਣੇ ਨੇ ਬਦਲੀ ਕਿਸਮਤ, ਹੁਣ ਕਰੋੜਾਂ ਦਾ ਹੈ ਮਾਲਕ

ਦੱਸਿਆ ਜਾ ਰਿਹਾ ਹੈ ਕਿ ਕੇਂਦਰ ਦੀਆਂ ਏਜੰਸੀਆਂ ਤੇ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਂਝੇ ਆਪ੍ਰੇਸ਼ਨ ਦੇ ਦੌਰਾਨ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕੀਤੀ ਹੈ।

Sidhu Moosewala and Amrit Maan-min image From instagram

ਹੋਰ ਪੜ੍ਹੋ :ਬ੍ਰਿਟੇਨ ਦੀ ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਕੋਹਿਨੂਰ ਹੀਰੇ ਨੂੰ ਲੈ ਕੇ ਛਿੜੀ ਚਰਚਾ, ਦਲੀਪ ਸਿੰਘ ਨੇ ਮਹਾਰਾਣੀ ਨੂੰ ਕੀਤਾ ਸੀ ਭੇਂਟ

ਦੱਸ ਦਈਏ ਕਿ ਬੀਤੀ 29 ਮਈ ਨੂੰ ਗਾਇਕ ਦਾ ਕਤਲ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ ।ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾ ਲਈ ਸੀ । ਉਸ ਦੇ ਗੀਤਾਂ ‘ਚ ਸੱਚਾਈ ਸੀ ਅਤੇ ਹਮੇਸ਼ਾ ਉਹ ਆਪਣੇ ਵਿਰੋਧੀਆਂ ਨੂੰ ਗੀਤਾਂ ਰਾਹੀਂ ਹੀ ਜਵਾਬ ਦਿੰਦਾ ਸੀ । ਉਸਦੀ ਮੌਤ ਤੋਂ ਬਾਅਦ ਐੱਸਵਾਈਐੱਲ ਗੀਤ ਰਿਲੀਜ਼ ਹੋਇਆ ਸੀ ।

deepak Mundi- Image Source : Twitter

ਇਸ ਗੀਤ ਨੇ ਬਿੱਲਬੋਰਡ ‘ਚ ਵੀ ਜਗ੍ਹਾ ਬਣਾਈ ਸੀ ।ਸਿੱਧੂ ਦੇ ਦਿਹਾਂਤ ਤੋਂ ਬਾਅਦ ਜਿੱਥੇ ਉਸ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਉਹ ਸਿੱਧੂ ਨੂੰ ਇਨਸਾਫ਼ ਦਿਵਾਉੇਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ ।

 

You may also like