
ਗਿੱਪੀ ਗਰੇਵਾਲ, ਪ੍ਰਿੰਸ ਕੰਵਲ ਜੀਤ, ਧੀਰਜ ਕੁਮਾਰ ਸਟਾਰ ਫ਼ਿਲਮ ਵਾਰਨਿੰਗ ਦਾ ਪਹਿਲਾ ਗੀਤ ਦਰਸ਼ਕਾਂ ਦੀ ਨਜ਼ਰ ਹੋ ਚੁੱਕਿਆ ਹੈ। ਜੀ ਹਾਂ ਪ੍ਰੇਸੀਡੇਂਟ (President) ਗੀਤ ਨੂੰ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਅੰਮ੍ਰਿਤ ਮਾਨ ਨੇ ਗਾਇਆ ਹੈ। ਇਹ ਗੀਤ ਸਾਰਾ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ (trending punjabi song) ‘ਚ ਚੱਲ ਰਿਹਾ ਹੈ।
ਜੇ ਗੱਲ ਕਰੀਏ ਇਹ ਗੀਤ ਚੱਕਵੀਂ ਬੀਟ ਵਾਲੇ ਸੌਂਗ ਹੈ ਜਿਸ ਦੇ ਬੋਲ ਅੰਮ੍ਰਿਤ ਮਾਨ ਨੇ ਹੀ ਲਿਖੇ ਹਨ। ਗੀਤ ਨੂੰ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। ਇਸ ਗੀਤ ਨੂੰ ਪੰਮਾ ਯਾਨੀਕਿ ਪ੍ਰਿੰਸ ਕੰਵਲ ਜੀਤ ਉੱਤੇ ਫ਼ਿਲਮਾਇਆ ਗਿਆ ਹੈ। ਵੀਡੀਓ ਦੇ ਅਖੀਰਲੇ ਭਾਗ ‘ਚ ਗਿੱਪੀ ਗਰੇਵਾਲ ਦੇ ਕਿਰਦਾਰ ਗੇਜਾ ਦੀ ਕੁਝ ਹੋਰ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ।
ਇਹ ਫ਼ਿਲਮ ਤਿੰਨ ਮੁੱਖ ਕਿਰਦਾਰਾਂ ਪੰਮਾ, ਸ਼ਿੰਦਾ ਅਤੇ ਗੇਜਾ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਪੰਮਾ ਦਾ ਕਿਰਦਾਰ ਪ੍ਰਿੰਸ ਕੰਵਲਜੀਤ ਨਿਭਾ ਰਹੇ ਨੇ, ਸ਼ਿੰਦਾ ਦੇ ਕਿਰਦਾਰ ‘ਚ ਧੀਰਜ ਕੁਮਾਰ ਨਜ਼ਰ ਆਉਣਗੇ। ਗਿੱਪੀ ਗਰੇਵਾਲ ਜੋ ਕਿ ਗੇਜਾ ਨਾਂਅ ਦੇ ਕਿਰਦਾਰ ਦੇ ਨਾਲ ਫ਼ਿਲਮ ‘ਚ ਐਕਸ਼ਨ ਅਤੇ ਖਲਨਾਇਕ ਵਾਲੇ ਰੋਲ ‘ਚ ਨਜ਼ਰ ਆਉਣਗੇ। ਇਹ ਫ਼ਿਲਮ 19 ਨਵੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਨੂੰ ਲਿਖਿਆ ਅਤੇ ਪ੍ਰੋਡਿਉਸ ਕੀਤਾ ਹੈ ਗਿੱਪੀ ਗਰੇਵਾਲ ਨੇ । ਅਮਰ ਹੁੰਦਲ ਵੱਲੋਂ ਹੀ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ।
ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਇਸ ਫ਼ਿਲਮ 'ਚ ਕਈ ਹੋਰ ਕਲਾਕਾਰ ਜਿਵੇਂ ਮਹਾਵੀਰ ਭੁੱਲਰ, ਆਸ਼ੀਸ ਦੁੱਗਲ, ਮਲਕੀਤ ਰੌਣੀ, ਰਾਣਾ ਜੰਗ ਬਹਾਦੁਰ ਤੋਂ ਇਲਾਵਾ ਕਈ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਸਾਲ 2020 ‘ਚ ਗਿੱਪੀ ਗਰੇਵਾਲ ਆਪਣੀ ਹੋਮ ਪ੍ਰੋਡਕਸ਼ਨ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਵੈੱਬ ਸੀਰੀਜ਼ ਵਾਰਨਿੰਗ (Warning) ਲੈ ਕੇ ਆਏ ਸੀ । ਜਿਸ ‘ਚ ਕਲਾਕਾਰ ਪ੍ਰਿੰਸ ਕੰਵਲਜੀਤ ਸਿੰਘ ਤੇ ਧੀਰਜ ਕੁਮਾਰ ਅਹਿਮ ਭੂਮਿਕਾ ‘ਚ ਨਜ਼ਰ ਆਏ ਸੀ । ਦਰਸ਼ਕਾਂ ਵੱਲੋਂ ਇਸ ਵੈੱਬ ਸੀਰੀਜ਼ ਨੂੰ ਖੂਬ ਪਸੰਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਦੇ ਅਗਲੇ ਭਾਗ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਕਰਕੇ ਹੁਣ ਇਹ ਫ਼ਿਲਮ ਵਾਰਨਿੰਗ ਦੀ ਅਗਲੀ ਕਹਾਣੀ ਤੋਰਦੇ ਹੋਈ ਨਜ਼ਰ ਆਵੇਗੀ। ਦੱਸ ਦਈਏ ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਦਰਸ਼ਕ ਇਸ ਫ਼ਿਲਮ ਨੂੰ ਵੱਡੇ ਪਰਦੇ ਉੱਤੇ ਦੇਖਣ ਦੇ ਲਈ ਬਹੁਤ ਹੀ ਉਤਸ਼ਾਹਿਤ ਹਨ।