
ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਿੰਦਗੀ ਦਾ ਅਹਿਮ ਹਿੱਸਾ ਨੇ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਤੇ ਵੀ ਪੂਰਾ ਧਿਆਨ ਦੇਣਾ ਚਾਹੀਦਾ ਹੈ ਇਹ ਕਹਿਣਾ ਹੈ ਫਿਲਮ 'ਸੰਨ ਆਫ ਮਨਜੀਤ ਸਿੰਘ' 'ਚ ਮੁੱਖ ਕਿਰਦਾਰ ਨਿਭਾ ਰਹੇ ਗੁਰਪ੍ਰੀਤ ਘੁੱਗੀ ਦਾ । ਜਿਨ੍ਹਾਂ ਨਾਲ ਪੀਟੀਸੀ ਦੀ ਟੀਮ ਨੇ ਖਾਸ ਗੱਲਬਾਤ ਕੀਤੀ ਅਤੇ ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਫਿਲਮ 'ਚ ਉਨ੍ਹਾਂ ਵੱਲੋਂ ਨਿਭਾਏ ਕਿਰਦਾਰ ਬਾਰੇ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਉਹ ਹਰ ਕਿਰਦਾਰ ਨੂੰ ਮਾਣਦੇ ਨੇ ਅਤੇ ਇਸ ਤੋਂ ਬਾਅਦ ਹੀ ਪਰਫਾਰਮ ਕਰਦੇ ਨੇ ।ਉਨ੍ਹਾਂ ਕਿਹਾ ਕਿ ਜੇ ਉਹ ਕਰੈਕਟਰ ਦਾ ਅਨੰਦ ਹੀ ਨਹੀਂ ਮਾਣਦੇ ਤਾਂ ਉਹ ਕਿਰਦਾਰ ਹੀ ਨਹੀਂ ਨਿਭਾ ਸਕਦੇ।ਉਨ੍ਹਾਂ ਨੇ ਕਿਹਾ ਕਿ ਇਹ ਤਾਂ ਫਿਲਮ ਦੀ ਗੱਲ ਹੈ ਅਤੇ ਜੇ ਇਨਸਾਨ ਨੂੰ ਇਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਮਾਪਿਆਂ ਅਤੇ ਬੱਚਿਆਂ ਦੋਨਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ । ਉਨ੍ਹਾਂ ਨੇ ਕਪਿਲ ਸ਼ਰਮਾ ਦੀ ਤਾਰੀਫ ਵੀ ਕੀਤੀ।ਇਸ ਵੀਡਿਓ 'ਚ ਤੁਸੀਂ ਵੇਖ ਸਕਦੇ ਹੋ ਉਨ੍ਹਾਂ ਨਾਲ ਕੀਤੀ ਐਕਸਕਲਿਊਸਿਵ ਗੱਲਬਾਤ । ਹੋਰ ਵੇਖੋ : ਇੰਟਰਵਿਊ ਦੇ ਦੇ ਕੇ ਮੂੰਹੋਂ ਨਿਕਲ ਰਿਹਾ ਮਰ ਗਏ ਓਏ ਲੋਕੋ- ਗੁਰਪ੍ਰੀਤ ਘੁੱਗੀ https://www.instagram.com/p/Bogr_ygnFTu/ ਇਸ ਫਿਲਮ 'ਚ ਮੁੱਖ ਭੂਮਿਕਾ 'ਚ ਗੁਰਪ੍ਰੀਤ ਘੁੱਗੀ ਨਜ਼ਰ ਆਉਣਗੇ ।ਇਹ ਫਿਲਮ ਬਾਰਾਂ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫਿਲਮ ਨੂੰ ਕਪਿਲ ਸ਼ਰਮਾ ਅਤੇ ਸੁਮਿਤ ਸਿੰਘ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ ।ਇਸ ਫਿਲਮ ਦਾ ਕਨਸੈਪਟ ਬਿਲਕੁਲ ਵੱਖਰੀ ਤਰ੍ਹਾਂ ਦਾ ਹੈ । ਇਸ ਫਿਲਮ ਨੂੰ ਵਿਕਰਮ ਗਰੋਵਰ ਵੱਲੋਂ ਡਾਇਰੈਕਟ ਕੀਤਾ ਗਿਆ ਹੈ ।ਗੁਰਪ੍ਰੀਤ ਘੁੱਗੀ ਦੀ ਫਿਲਮ 'ਸੰਨ ਆਫ ਮਨਜੀਤ ਸਿੰਘ' 'ਚ ਉਹ ਮੁੱਖ ਭੂਮਿਕਾ 'ਚ ਹਨ ।ਇਸ ਫਿਲਮ ਨੂੰ ਲੈ ਕੇ ਕਪਿਲ ਸ਼ਰਮਾ ਬੇਹੱਦ ਉਤਸ਼ਾਹਿਤ ਨੇ ।
