ਸ਼ਿੰਦੇ ਦਾ ਇਹ ਪੁਰਾਣਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਪੰਜਾਬੀ ਲੋਕ ਖੇਡ ‘ਬਾਂਦਰ ਕਿੱਲਾ’ ਖੇਡਦਾ ਆਇਆ ਨਜ਼ਰ, ਦੇਖੋ ਵੀਡੀਓ

written by Lajwinder kaur | December 23, 2020

ਗਿੱਪੀ ਗਰੇਵਾਲ ਦਾ ਵਿਚਕਾਰਲਾ ਬੇਟੇ ਸ਼ਿੰਦਾ ਗਰੇਵਾਲ ਜਿਸ ਨੂੰ ਸੋਸ਼ਲ ਮੀਡੀਆ ਉੱਤੇ ਦਰਸ਼ਕ ਖੂਬ ਪਸੰਦ ਕਰਦੇ ਨੇ । ਸ਼ਿੰਦੇ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ 'ਚ ਸ਼ਿੰਦਾ ਆਪਣੇ ਵੱਡੇ ਭਰਾ ਤੇ ਕੁਝ ਹੋਰ ਸਾਥੀਆਂ ਦੇ ਨਾਲ ਪੰਜਾਬ ਦੀ ਲੋਕ ਖੇਡ ਬਾਂਦਰ ਕਿੱਲਾ ਖੇਡਦਾ ਹੋਇਆ ਦਿਖਾਈ ਦੇ ਰਿਹਾ ਹੈ ।

gippy and shinda  ਹੋਰ ਪੜ੍ਹੋ : ਯੁਜ਼ਵੇਂਦਰ ਚਾਹਲ ਨੇ ਮੰਗੇਤਰ ਧਨਾਸ਼ਰੀ ਵਰਮਾ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਵੀਡੀਓ ‘ਚ ਗਿੱਪੀ ਗਰੇਵਾਲ ਦੀ ਕਮੈਂਟਰੀ ਸੁਣਨ ਨੂੰ ਮਿਲ ਰਹੀ ਹੈ । ਉਹ ਆਪਣੇ ਪੁੱਤਰ ਸ਼ਿੰਦੇ ਨੂੰ ਇਸ ਖੇਡ ਦੇ ਗੁਣ ਸਿਖਾਉਂਦੇ ਹੋਏ ਨਜ਼ਰ ਆਏ ।

inside pic of shinda

ਇਹ ਛੋਟਾ ਜਿਹਾ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਗਿੱਪੀ ਗਰੇਵਾਲ ਆਪਣੇ ਬੱਚਿਆਂ ਨੂੰ ਪੰਜਾਬੀਅਤ ਦੇ ਨਾਲ ਜੋੜਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਨੂੰ ਪੰਜਾਬ ਦੀਆਂ ਲੋਕ ਖੇਡਾਂ ਤੋਂ ਜਾਣੂ ਕਰਵਾਉਂਦੇ ਹੋਏ ਦਿਖਾਈ ਦਿੰਦੇ ਰਹਿੰਦੇ ਨੇ । ਇਸ ਤੋਂ ਇਲਾਵਾ ਉਹ ਬੱਚਿਆਂ ਨੂੰ ਪੰਜਾਬੀ ਸਿਖਾਉਂਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ ।

inside picture of shinda grewal

 

View this post on Instagram

 

A post shared by Humble Kids Official (@humblekids_)

0 Comments
0

You may also like