ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਰਾਹਗੀਰ’

written by Shaminder | October 12, 2021 06:13pm

ਪੀਟੀਸੀ ਪੰਜਾਬੀ ‘ਤੇ ਹਰ ਵਾਰ ਤੁਹਾਨੂੰ ‘ਤੇ ਨਵੀਂ ਕਹਾਣੀ ਦੇ ਨਾਲ ਰੁਬਰੂ ਕਰਵਾਇਆ ਜਾਂਦਾ ਹੈ । ਇਸ ਵਾਰ ਪੀਟੀਸੀ ਬਾਕਸ ਆਫ਼ਿਸ (PTC Box Office Movie )  ‘ਤੇ ਫ਼ਿਲਮ ‘ਰਾਹਗੀਰ’ (Rahgeer)  ਵੇਖਣ ਨੂੰ ਮਿਲੇਗੀ । ਇਸ ਫ਼ਿਲਮ ਦਾ ਪ੍ਰਸਾਰਣ 15 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸ਼ਾਮ 7:30 ਵਜੇ ਕੀਤਾ ਜਾਵੇਗਾ ।ਪਰਮ ਸ਼ਿਵ ਵੱਲੋਂ ਤਿਆਰ ਕੀਤੀ ਗਈ ਇਸ ਫ਼ਿਲਮ ‘ਚ ਮੁੱਖ ਭੂਮਿਕਾਵਾਂ ‘ਚ ਧੰਨਵੀਰ, ਜੋਤ ਅਰੋੜਾ ਅਤੇ ਅਰੁਣ ਬੇਤਾਬ ਨਜ਼ਰ ਆਉਣਗੇ ।

ptc box office

ਹੋਰ ਪੜ੍ਹੋ : ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਫ਼ਿਲਮ ‘ਜਿੰਨੇ ਜੰਮੇ ਸਾਰੇ ਨਿਕੰਮੇ’ ਦੀ ਸਟਾਰਕਾਸਟ ਨੂੰ

ਪੀਟੀਸੀ ਪੰਜਾਬੀ ‘ਤੇ ਦਿਖਾਈਆਂ ਜਾਣ ਵਾਲੀਆਂ ਇਨ੍ਹਾਂ ਸ਼ਾਰਟਸ ਮੂਵੀਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਕਿਉਂਕਿ ਇਨ੍ਹਾਂ ਫ਼ਿਲਮਾਂ ਦੀਆਂ ਕਹਾਣੀਆਂ ਆਮ ਲੋਕਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਹੁੰਦੀਆਂ ਹਨ ।

ptc box office movies

ਜੇ ਤੁਸੀਂ ਪੀਟੀਸੀ ਪੰਜਾਬੀ ‘ਤੇ ਤੁਸੀਂ ਇਹ ਫ਼ਿਲਮਾਂ ਮਿਸ ਕਰ ਗਏ ਹੋ ਤਾਂ ਫਿਕਰ ਕਰਨ ਦੀ ਕੋਈ ਜ਼ਰੂਰਤ ਨਹੀਂ । ਇਨ੍ਹਾਂ ਫ਼ਿਲਮਾਂ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਪੀਟੀਸੀ ਬਾਕਸ ਆਫ਼ਿਸ ਦੀਆਂ ਕਈ ਫ਼ਿਲਮਾਂ ਦਿਖਾਈਆਂ ਗਈਆਂ ਹਨ । ਇਨ੍ਹਾਂ ਫ਼ਿਲਮਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

 

You may also like