ਪੰਜਾਬੀਸ ਦਿਸ ਵੀਕ ‘ਚ ਇਸ ਵਾਰ ਮਿਲੇਗਾ ਜਾਣਕਾਰੀ ਅਤੇ ਮਨੋਰੰਜਨ ਦਾ ਡਬਲ ਡੋਜ਼

Written by  Shaminder   |  May 02nd 2020 10:47 AM  |  Updated: May 02nd 2020 10:47 AM

ਪੰਜਾਬੀਸ ਦਿਸ ਵੀਕ ‘ਚ ਇਸ ਵਾਰ ਮਿਲੇਗਾ ਜਾਣਕਾਰੀ ਅਤੇ ਮਨੋਰੰਜਨ ਦਾ ਡਬਲ ਡੋਜ਼

ਪੰਜਾਬੀਸ ਦਿਸ ਵੀਕ ਦੇ ਇਸ ਵਾਰ ਦੇ ਐਪੀਸੋਡ ਬੇਹੱਦ ਖ਼ਾਸ ਹੋਣ ਵਾਲਾ ਹੈ । ਕਿਉਂਕਿ ਇਸ ਵਾਰ ਇਹ ਪ੍ਰੋਗਰਾਮ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਹੋਣ ਵਾਲਾ ਹੈ । ਜੀ ਹਾਂ ਇਸ ਵਾਰ ਅਸੀਂ ਤੁਹਾਨੂੰ ਲਾਕਡਾਊਨ ਦੌਰਾਨ ਪੰਜਾਬ ਪੁਲਿਸ ਮੁਲਾਜ਼ਮਾਂ ਬਾਰੇ ਜਾਣਕਾਰੀ ਦੇਵਾਂਗੇ ਜੋ ਆਪਣੇ ਮਿਊਜ਼ੀਕਲ ਅੰਦਾਜ਼ ਦੇ ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਬਾਰੇ ਜਾਗਰੂਕ ਕਰਦੇ ਹੋਏ ਨਜ਼ਰ ਆਉਣਗੇ ।

https://www.instagram.com/p/B_pMYiphJOL/

ਇਸ ਤੋਂ ਇਲਾਵਾ ਇੱਕ ਅਜਿਹੇ ਸਿੱਖ ਬਾਰੇ ਵੀ ਦੱਸਾਂਗੇ ਜੋ ਉਮਰ ਦਰਾਜ ਹੋਣ ਦੇ ਬਾਵਜੂਦ ਅਜਿਹਾ ਕੰਮ ਕਰਦਾ ਹੈ ਕਿ ਨੌਜਵਾਨ ਵੀ ਉਨ੍ਹਾਂ ਦੇ ਜਜ਼ਬੇ ਨੂੰ ਵੇਖ ਕੇ ਹੈਰਾਨ ਹੋ ਜਾਣ ।ਜੀ ਹਾਂ ਇਹ ਸਿੱਖ ਬਜ਼ੁਰਗ ਇਸ ਉਮਰ ‘ਚ ਰੱਸੀ ਟੱਪਦੇ ਹਨ ਅਤੇ ਉਹ ਵੀ ਏਨੀ ਸਪੀਡ ਨਾਲ ਕਿ ਨੌਜਵਾਨਾਂ ਨੂੰ ਪਿੱਛੇ ਛੱਡ ਦੇਣ । ਇਸ ਦੇ ਨਾਲ ਹੀ ਪਾਲੀਵੁੱਡ ‘ਚ ਮੈਂਡੀ ਤੱਖਰ ਦੇ 10 ਸਾਲ ਪੂਰੇ ਹੋਣ ‘ਤੇ ਉਨ੍ਹਾਂ ਦੇ ਨਾਲ ਕੀਤੀ ਖ਼ਾਸ ਗੱਲਬਾਤ ਵੀ ਤੁਹਾਨੂੰ ਵਿਖਾਈ ਜਾਵੇਗੀ ।ਤੁਸੀਂ ਵੀ ਇਸ ਸ਼ੋਅ ਦਾ ਅਨੰਦ ਮਾਣਨਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ । ਇਸ ਸ਼ੋਅ ਦਾ ਪ੍ਰਸਾਰਣ ਦਿਨ ਐਤਵਾਰ, ਸਵੇਰੇ 11:30 ਵਜੇ ਕੀਤਾ ਜਾਵੇਗਾ । ਜਾਣਕਾਰੀ ਅਤੇ ਮਨੋਰੰਜਨ ਨਾਲ ਭਰਪੂਰ ਇਸ ਪ੍ਰੋਗਰਾਮ ਦਾ ਅਨੰਦ ਮਾਣੋ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਦੇ ਪ੍ਰੋਗਰਾਮਾਂ ਦਾ ਅਨੰਦ ਤੁਸੀਂ ਪੀਟੀਸੀ ਪੰਜਾਬੀ ‘ਤੇ ਵੀ ਮਾਣ ਸਕਦੇ ਹੋ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network