ਸਿੱਧੂ ਮੂਸੇਵਾਲਾ ਦੀ ਗੱਡੀ ਰੁੱਖ ਨਾਲ ਟਕਰਾਈ,ਸਿੱਧੂ ਮੂਸੇਵਾਲਾ ਨੇ ਦੱਸਿਆ ਹਾਲ,ਵੇਖੋ ਵਾਇਰਲ ਵੀਡੀਓ

written by Shaminder | July 02, 2019

ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ । ਇਹ ਵੀਡੀਓ ਵਿਦੇਸ਼ ਦਾ ਹੈ ਜਿਸ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੀ ਗੱਡੀ ਇੱਕ ਰੁੱਖ ਨਾਲ ਟਕਰਾ ਗਈ । ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ । ਇਹ ਹਾਦਸਾ ਕੁਝ ਦਿਨ ਪਹਿਲਾਂ ਹੀ ਹੋਇਆ ਸੀ । https://www.facebook.com/sangrurthebeautifulcity/videos/2332698390385413/ ਹਾਦਸੇ ਦੀ ਇਸ ਖ਼ਬਰ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਕਾਫੀ ਫ਼ਿਕਰਮੰਦ ਸਨ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਇੱਕ ਵੀਡੀਓ ਜਾਰੀ ਕੀਤਾ ਸੀ । ਜਿਸ 'ਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਨਹੀਂ ਲੱਗੀ ਅਤੇ ਬਸ ਮਾਮੂਲੀ ਰਗੜਾਂ ਹੀ ਲੱਗੀਆਂ ਹਨ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ । https://www.youtube.com/watch?v=cvpxtgicszw ਉਨ੍ਹਾਂ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਇੱਕ ਫ਼ਿਲਮ 'ਚ ਵੀ ਨਜ਼ਰ ਆਉੇਣ ਵਾਲੇ ਹਨ । ਫ਼ਿਲਮ ਦੀ ਸ਼ੂਟਿੰਗ ਜਾਰੀ ਹੈ ।ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ ।  

0 Comments
0

You may also like