ਬਚਪਨ 'ਚ ਕੁਝ ਇਸ ਤਰ੍ਹਾਂ ਨਜ਼ਰ ਆਉਂਦੀ ਸੀ ਸ਼ਹਿਨਾਜ਼ ਗਿੱਲ

written by Lajwinder kaur | January 01, 2020

ਪੰਜਾਬੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਰਿਆਲਟੀ ਸ਼ੋਅ ਦੇ ਚੱਲਦੇ ਖੂਬ ਸੁਰਖੀਆਂ ਵਟੋਰ ਰਹੇ ਨੇ। ਜੀ ਹਾਂ ਬਿੱਗ ਬੌਸ 13 ਦੇ ਘਰ ‘ਚ ਉਨ੍ਹਾਂ ਨੇ ਖੂਬ ਰੌਣਕਾਂ ਲਗਾਈਆਂ ਹੋਈਆਂ ਹਨ। ਜਿਸਦੇ ਚੱਲਦੇ ਉਨ੍ਹਾਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।    ਹੋਰ ਵੇਖੋ:ਆਮਿਰ ਖ਼ਾਨ ਨੇ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਰੋਪੜ ਦੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਟੇਕਿਆ ਮੱਥਾ, ਫ਼ਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ ਜਿਸਦੇ ਚੱਲਦੇ ਉਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਦਰਸ਼ਕਾਂ ਵੱਲੋਂ ਸ਼ਹਿਨਾਜ਼ ਗਿੱਲ ਦੇ ਬਚਪਨ ਦੀ ਇਹ ਤਸਵੀਰ ਖੂਬ ਪਸੰਦ ਕੀਤੀ ਜਾ ਰਹੀ ਹੈ। ਜੇ ਗੱਲ ਕਰੀਏ ਉਨ੍ਹਾਂ ਦੀ ਬਚਪਨ ਦੀ ਤਸਵੀਰ ਦੀ ਤਾਂ ਉਹ 'ਚ ਬਹੁਤ ਹੀ ਕਿਊਟ ਨਜ਼ਰ ਆ ਰਹੇ ਨੇ।

 
View this post on Instagram
 

cuteness overloaded do u agree or not ? ?? @colorstv @voot ##Bb13 #biggboss13

A post shared by Shehnaaz Shine (@shehnaazgill) on

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮ 'ਚ ਅਦਾਕਾਰੀ ਕਰਕੇ ਵਾਹ ਵਾਹੀ ਖੱਟ ਰਹੇ ਹਨ। ਇਹ ਪਿਛਲੇ ਸਾਲ 'ਕਾਲਾ ਸ਼ਾਹ ਕਾਲਾ' ਤੇ 'ਡਾਕਾ' ਫ਼ਿਲਮ 'ਚ ਅਦਾਕਾਰੀ ਦੇ ਜਲਵੇ ਦਿਖਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ ‘ਚ 'ਮਾਇੰਡ ਨਾ ਕਰੀ' ਤੇ ਰੇਂਜ ਗੀਤ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ।

0 Comments
0

You may also like