ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਆਈਆਂ ਸਾਹਮਣੇ 

Written by  Shaminder   |  November 28th 2018 08:47 AM  |  Updated: November 28th 2018 08:47 AM

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਪ੍ਰਿਯੰਕਾ ਚੋਪੜਾ ਦੀਆਂ ਤਾਜ਼ਾ ਤਸਵੀਰਾਂ ਆਈਆਂ ਸਾਹਮਣੇ 

ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੇ ਵਿਆਹ ਦਾ ਸਮਾਗਮ ਸ਼ੁਰੂ ਹੋਣ ਜਾ ਰਿਹਾ ਹੈ ।ਪ੍ਰਿਯੰਕਾ ਅਤੇ ਨਿਕ ਜੋਨਸ ਇਸ ਸਮੇਂ ਮੁੰਬਈ 'ਚ ਹਨ । ਇਸ ਦੌਰਾਨ ਪ੍ਰਿਯੰਕਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਨੇ । ਜਿਨ੍ਹਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਉਹ ਕਾਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਵੇਖੋ : ਪ੍ਰਿਯੰਕਾ –ਨਿਕ ਜੋਨਸ ਦੇ ਵਿਆਹ ਦੇ ਵੈਨਿਊ ਦੀ ਕੀਮਤ ਦਾ ਖੁਲਾਸਾ ,ਕਰੋੜਾਂ ‘ਚ ਹੋਵੇਗਾ ਇੱਕ ਦਿਨ ਦਾ ਖਰਚ

https://www.instagram.com/p/BqsT-kfHaHh/

ਜਿਸ 'ਚ ਉਹ ਆਪਣੇ ਦੋਸਤਾਂ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਨਜ਼ਰ ਆ ਰਹੀ ਹੈ । ਹਾਲਾਂ ਕਿ ਪ੍ਰਿਯੰਕਾ ਆਪਣੇ ਵਿਆਹ ਦੀਆਂ ਤਿਆਰੀਆਂ 'ਚ ਰੁੱਝੀ ਹੋਈ ਹੈ ਪਰ ਇਸ ਸਭ ਦੇ ਬਾਵਜੂਦ ਵੀ ਉਹ ਆਪਣੇ ਹੋਰ ਕੰਮ ਵੀ ਕਰ ਰਹੀ ਹੈ । ਪ੍ਰਿਯੰਕਾ ਦੇ ਵਿਆਹ ਦੀਆਂ ਰਸਮਾਂ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀਆਂ ਨੇ । ਜੋਧਪੁਰ ਸਥਿਤ ਉਮੇਦ ਪੈਲੇਸ 'ਚ ਉਸ ਦੇ ਵਿਆਹ ਦੀਆਂ ਰਸਮਾਂ ਹੋਣਗੀਆਂ ।

ਹੋਰ ਵੇਖੋ :ਪ੍ਰਿਯੰਕਾ ਚੋਪੜਾ ਤੋਂ ਇੱਕ ਵਾਰ ਫਿਰ ਹਾਰੇ ਨਿੱਕ ਜੋਨਸ, ਦੇਖੋ ਤਸਵੀਰਾਂ

ਜਾਣਕਾਰੀ ਮੁਤਾਬਕ ਇਸ ਵਿਆਹ 'ਤੇ ਤਿੰਨ ਕਰੋੜ ਤਿਰਾਨਵੇਂ ਲੱਖ ਰੁਪਏ ਖਰਚ ਕੀਤੇ ਜਾ ਰਹੇ ਨੇ । ਪ੍ਰਿਯੰਕਾ ਅਤੇ ਨਿਕ ਜੋਨਸ ਦੇ ਵਿਆਹ ਪ੍ਰੋਗਰਾਮ 'ਚ ਉਨ੍ਹਾਂ ਦੇ ਪਰਿਵਾਰ ਵਾਲੇ ਅਤੇ ਉਨ੍ਹਾਂ ਦੇ ਖਾਸ ਕਰੀਬੀ ਦੋਸਤ ਹੀ ਸ਼ਾਮਿਲ ਹੋਣਗੇ ।

दुल्हन बनने जा रही प्रियंका चोपड़ा की लेटेस्ट तस्वीरें देखिए

ਦੱਸਿਆ ਜਾ ਰਿਹਾ ਹੈ ਕਿ ਹਲਦੀ,ਮਹਿੰਦੀ ਅਤੇ ਹੋਰ ਰਸਮਾਂ 'ਤੇ ਪਾਣੀ ਦੀ ਤਰ੍ਹਾਂ ਪੈਸਾ ਵਹਾਇਆ ਜਾਏਗਾ ।ਫਿਲਹਾਲ ਪ੍ਰਿਯੰਕਾ ਅਤੇ ਨਿਕ ਜੋਨਸ ਆਪਣੇ ਵਿਆਹ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਨੇ ਅਤੇ ਜਲਦ ਹੀ ਇਹ ਜੋੜਾ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਜਾਏਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network