ਪੀਟੀਸੀ ਸ਼ੋਅਕੇਸ 'ਚ ਮਿਲੋ ਫਿਲਮ ਉੜਾ ਆੜਾ ਦੀ ਸਟਾਰਕਾਸਟ ਤਰਸੇਮ ਜੱਸੜ, ਨੀਰੂ ਬਾਜਵਾ ਨੂੰ  

written by Rupinder Kaler | January 28, 2019

ਪੀਟੀਸੀ ਪੰਜਾਬੀ ਤੇ 29 ਜਨਵਰੀ ਨੂੰ ਦਿਖਾਏ ਜਾਣ ਵਾਲੇ ਪੀਟੀਸੀ ਸ਼ੋਅਕੇਸ ਵਿੱਚ ਇਸ ਵਾਰ ਗਾਇਕ ਤੇ ਐਕਟਰ ਤਰਸੇਮ ਜੱਸੜ, ਨੀਰੂ ਬਾਜਵਾ, ਨਰੇਸ਼ ਕਥੂਰੀਆ ਪਹੁੰਚ ਰਹੇ ਹਨ । ਇਸ ਮੁਲਾਕਾਤਾ ਦੌਰਾਨ ਜੱਸੜ, ਨੀਰੂ ਬਾਜਵਾ, ਨਰੇਸ਼ ਕਥੂਰੀਆ ਆਪਣੀ ਨਵੀਂ ਆ ਰਹੀ ਫਿਲਮ ਉੜਾ ਆੜਾ ਨੂੰ ਲੈ ਕੇ ਗੱਲਬਾਤ ਕਰਨਗੇ । ਇਸ ਫਿਲਮ ਵਿੱਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ । ਇਸ ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਲੋਕ ਅੰਗਰੇਜ਼ੀ ਭਾਸ਼ਾ ਦੇ ਪ੍ਰਭਾਵ ਵਿੱਚ ਆ ਕੇ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਭੁੱਲਦੇ ਜਾ ਰਹੇ ਹਨ ।

https://www.facebook.com/ptcpunjabi/videos/1496882820444085/

ਇਸ ਫਿਲਮ ਨੂੰ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤਾ ਹੈ । ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ । ਇਹ ਫਿਲਮ 1 ਫਰਵਰੀ ਨੂੰ ਰਿਲੀਜ਼ ਹੋਵੇਗੀ ।ਕੀ ਕੁਝ ਹੈ ਫਿਲਮ ਉੜਾ ਆੜਾ ਵਿੱਚ ਇਹ ਜਾਣਨ ਲਈ ਦੇਖੋ ਪੀਟੀਸੀ ਸ਼ੋਅਕੇਸ 29 ਜਨਵਰੀ ਨੂੰ ਰਾਤ 9 ਵਜੇ ਸਿਰਫ ਪੀਟੀਸੀ ਪੰਜਾਬੀ 'ਤੇ ।

You may also like