Advertisment

ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਛੋਟੀ ਬੱਚੀ ਨਾਲ ਮਸਤੀ ਕਰਦਿਆਂ ਦਾ ਇਹ ਵੀਡੀਓ

author-image
By Lajwinder kaur
New Update
ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਛੋਟੀ ਬੱਚੀ ਨਾਲ ਮਸਤੀ ਕਰਦਿਆਂ ਦਾ ਇਹ ਵੀਡੀਓ
Advertisment
ਪੰਜਾਬੀ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਏਨੀਂ ਦਿਨੀਂ ਟੀਵੀ ਦੇ ਰਿਆਲਟੀ ਸ਼ੋਅ ‘ਚ ਖੂਬ ਸੁਰਖ਼ੀਆਂ ਵਟੋਰ ਰਹੇ ਨੇ। ਇਸ ਦੌਰਾਨ ਉਨ੍ਹਾਂ ਦੇ ਟਿਕ-ਟਾਕ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੇ ਹਨ। ਅਜਿਹਾ ਹੀ ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸਾਹਮਣੇ ਆਇਆ ਹੈ।
Advertisment
ਹੋਰ ਵੇਖੋ:ਬਾਲੀਵੁੱਡ ਫ਼ਿਲਮ ਗੁੱਡ ਨਿਊਜ਼ 'ਚ ਲੱਗਿਆ ਇੱਕ ਹੋਰ ਪੰਜਾਬੀ ਗੀਤ ਦਾ ਤੜਕਾ, ਦਰਸ਼ਕਾਂ ਨੂੰ ਭੰਗੜਾ ਪਾਉਣ ਲਈ ਕਰ ਰਿਹਾ ਹੈ ਮਜਬੂਰ, ਦੇਖੋ ਵੀਡੀਓ ਇਸ ਵੀਡੀਓ ‘ਚ ਉਹ ਇੱਕ ਛੋਟੀ ਕਿਊਟ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ। ਸ਼ਹਿਨਾਜ਼ ਨੇ ਇਸ ਬੱਚੀ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਨੇ ਗੀਤ ‘ਮੈਂ ਦੇਖੋ ਤੇਰੀ ਫੋਟੋ ਸੋ ਸੋ ਬਾਰ’ ਉੱਤੇ ਬਣਾਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। publive-image ਜੇ ਗੱਲ ਕਰੀਏ ਸ਼ਹਿਨਾਜ਼ ਕੌਰ ਗਿੱਲ ਦੇ ਕੰਮ ਦੀ ਤਾਂ ਉਹ ਇਸੇ ਸਾਲ ਆਈ ਬਿੰਨੂ ਢਿੱਲੋਂ ਦੀ ਫ਼ਿਲਮ ‘ਕਾਲਾ ਸ਼ਾਹ ਕਾਲਾ’ ਤੇ ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੇ ਹਨ। ਅਦਾਕਾਰੀ ਦੇ ਨਾਲ ਉਹ ਗਾਇਕੀ ‘ਚ ਵੀ ਆਪਣੇ ਜੌਹਰ ਵਿਖਾ ਚੁੱਕੇ ਹਨ। ਹਾਲ ਹੀ ਚ’ ਉਹ ‘ਮਾਇੰਡ ਨਾ ਕਰੀ’ ਗੀਤ ‘ਚ ਅਦਾਕਾਰੀ ਦੇ ਨਾਲ ਆਪਣੀ ਆਵਾਜ਼ ਦਾ ਤੜਕਾ ਵੀ ਲਗਾ ਚੁੱਕੇ ਨੇ। ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment