ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦਾ ਮੋਸਟ ਅਵੇਟਡ ਗੀਤ ‘Titliaan’ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕਿਆ ਹੈ । ਇਸ ਗੀਤ ਨੂੰ ਅਫਸਾਨਾ ਖ਼ਾਨ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।
ਇਸ ਗੀਤ ਦੇ ਰਾਹੀਂ ਹਾਰਡੀ ਸੰਧੂ ਤੇ ਸਰਗੁਣ ਮਹਿਤਾ ਪਹਿਲੀ ਵਾਰ ਇਕੱਠੇ ਕਿਸੇ ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦੋਵਾਂ ਦੀ ਸ਼ਾਨਦਾਰ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ ।
ਜੇ ਗੱਲ ਕਰੀਏ ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਕਮਾਲ ਦਾ ਵੀਡੀਓ ਅਰਵਿੰਦਰ ਖਹਿਰਾ ਨੇ ਤਿਆਰ ਕੀਤਾ ਹੈ । Desi Melodies ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਅਫਸਾਨਾ ਖ਼ਾਨ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।