ਸੁਨੰਦਾ ਸ਼ਰਮਾ ਨੇ ਕੈਨੇਡਾ ਦੇ ਵੀਜ਼ੇ ਨੂੰ ਲੈ ਕੇ ਬਣਾਈ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ  

written by Lajwinder kaur | June 08, 2021

ਪੰਜਾਬੀ ਮਿਊਜ਼ਿਕ ਜਗਤ ਦੀ ਕਿਊਟ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਦੇ ਨਾਲ ਪ੍ਰਸ਼ੰਸਕਾਂ ਦਾ ਪੂਰਾ ਮਨੋਰੰਜਨ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਇੱਕ ਨਵੀਂ ਹਾਸੇ ਵਾਲੀ ਵੀਡੀਓ ਸਾਂਝੀ ਕੀਤੀ ਹੈ।

singer sunanda sharma made her dance video on ravinder grewal song kalli nu mill image credit: instagram
ਹੋਰ ਪੜ੍ਹੋ : ਰਵੀ ਦੁਬੇ ਨੇ ਸਾਂਝੀ ਕੀਤੀ ਅਣਦੇਖੀ ਤਸਵੀਰ, ਐਕਟਰੈੱਸ ਸਰਗੁਣ ਮਹਿਤਾ ਤਸਵੀਰ ਦੇਖ ਕੇ ਹੋਈ ਲਾਲ-ਪੀਲੀ, ਸੋਸ਼ਲ ਮੀਡੀਆ ‘ਤੇ ਲਗਾ ਦਿੱਤੀ ਪਤੀ ਦੇਵ ਦੀ ਕਲਾਸ
singer suanda sharma funny video image credit: instagram
ਇਸ ਵੀਡੀਓ 'ਚ ਸੁਨੰਦਾ ਸ਼ਰਮਾ ਨੇ ਪੇਸ਼ ਕੀਤਾ ਹੈ ਜਦੋਂ ਕਿਸੇ ਨੂੰ ਕੈਨੇਡਾ ਦਾ ਵੀਜ਼ਾ ਮਿਲ ਜਾਵੇ ਤਾਂ ਮਾਡਰਨ ਕਪਲ ਤੇ ਦੇਸੀ ਕਪਲ ਕਿਵੇਂ ਰਿਐਕਸ਼ਨ ਦਿੰਦਾ ਹੈ। ਇਸ ਵੀਡੀਓ ‘ਚ ਮੁੰਡੇ-ਕੁੜੀ ਦੇ ਦੋਵੇਂ ਰੋਲ ਖੁਦ ਸੁਨੰਦਾ ਸ਼ਰਮਾ ਨੇ ਹੀ ਨਿਭਾਏ ਨੇ। ਸੁਨੰਦਾ ਸ਼ਰਮਾ ਦਾ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਕਮੈਂਟ ਵੀ ਕਰ ਚੁੱਕੇ ਨੇ।
Sunanda-vaccination image credit: instagram
ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਸੋਸ਼ਲ ਵਰਕ ਕਰ ਰਹੇ ਨੇ। ਲੋੜਵੰਦ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਤੇ ਲੋਕਾਂ ਨੂੰ ਵੈਕਸੀਨ ਲਵਾਉਣ ‘ਚ ਵੀ ਮਦਦ ਕਰ ਰਹੀ ਹੈ। ਸੁਨੰਦਾ ਸ਼ਰਮਾ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀ ਕਈ ਫ਼ਿਲਮਾਂ ‘ਚ ਗੀਤ ਵੀ ਗਾ ਚੁੱਕੀ ਹੈ।  

0 Comments
0

You may also like