ਪ੍ਰਭ ਗਿੱਲ ਅਤੇ ਸਵੀਤਾਜ ਬਰਾੜ ਨੇ ਆਪਣੇ ਰੋਮਾਂਟਿਕ ਗੀਤ ‘WITH YOU’ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਦੋਵਾਂ ਦੀ ਕਿਊਟ ਜਿਹੀ ਕਮਿਸਟਰੀ ਆ ਰਹੀ ਹੈ ਸਭ ਨੂੰ ਪਸੰਦ, ਦੇਖੋ ਵੀਡੀਓ

written by Lajwinder kaur | November 22, 2021

ਗਾਇਕ ਪ੍ਰਭ ਗਿੱਲ ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਵਾਰ ਉਹ ਡਿਊਟ ਸੌਂਗ ਵਿਦ ਯੂ (WITH YOU) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਪ੍ਰਭ ਗਿੱਲ Prabh Gill  ਅਤੇ ਗਾਇਕਾ ਸਵੀਤਾਜ ਬਰਾੜ (Sweetaj Brar)  ਨੇ ਮਿਲਕੇ ਗਾਇਆ ਹੈ।

ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੀ ਲਾਡੋ ਰਾਣੀ ਵਾਮਿਕਾ ਹੈਲੋਵੀਨ ਪਾਰਟੀ ‘ਚ ਪਰੀ ਬਣੀ ਆਈ ਨਜ਼ਰ, ਸੋਸ਼ਲ ਮੀਡੀਆ ਉੱਤੇ ਛਾਈਆਂ ਤਸਵੀਰਾਂ

inside image prabh gill and sweetaj brar

ਇਹ ਗੀਤ ਰੋਮਾਂਟਿਕ ਜੌਨਰ ਦਾ ਗੀਤ ਹੈ ਜਿਸ ਨੂੰ ਦੋਵਾਂ ਗਾਇਕਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੀਤਕਾਰ Maninder Kailey ਵੱਲੋਂ ਇਸ ਗੀਤ ਦੇ ਬੋਲ ਲਿਖੇ ਗਏ ਨੇ ਅਤੇ ਮਿਊਜ਼ਿਕ Desi Routz ਦਾ ਸੁਣਨ ਨੂੰ ਮਿਲ ਰਿਹਾ ਹੈ। Trumakers ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਖੁਦ ਪ੍ਰਭ ਗਿੱਲ ਅਤੇ ਸਵੀਤਾਜ ਬਰਾੜ ਹੀ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ OldSkool Music ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ: ਆਪਣੇ ਨਵੇਂ ਪਾਲਤੂ ਜਾਨਵਰ ਦੇ ਨਾਲ ਚਾਹ ਦਾ ਅਨੰਦ ਲੈਂਦੇ ਨਜ਼ਰ ਆਏ MS Dhoni, ਪਤਨੀ ਸਾਕਸ਼ੀ ਧੋਨੀ ਨੇ ਸ਼ੇਅਰ ਕੀਤੀਆਂ ਮਾਹੀ ਦੀਆਂ ਕਿਊਟ ਤਸਵੀਰਾਂ

prabh gill and sweetaj brar new song

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੂੰ ਰੋਮਾਂਟਿਕ ਗੀਤਾਂ ਦਾ ਬਾਦਸ਼ਾਹ ਵੀ ਕਹਿ ਜਾਂਦਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਕਦਮ ਰੱਖ ਚੁੱਕੇ ਹਨ। ਇਸ ਸਾਲ ਰਿਲੀਜ਼ ਹੋਈ ਯਾਰ ਅਣਮੁੱਲੇ ਰਿਟਰਨਜ਼ ਫ਼ਿਲਮ ‘ਚ ਉਹ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਜੇ ਗੱਲ ਕਰੀਏ ਸਵੀਤਾਜ ਬਰਾੜ ਦੀ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹੁਣ ਉਹ ਗਾਇਕੀ ਜਗਤ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਐਕਟਿਵ ਹੈ। ਉਹ ਆਪਣੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਹਾਲ ਹੀ ਚ ਸਿੱਧੂ ਮੂਸੇਵਾਲਾ ਦੇ ਨਾਲ ਮੂਸੇ ਜੱਟ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ।  ਦੱਸ ਦਈਏ ਸਵੀਤਾਜ ਬਰਾੜ ਹਿੰਦੀ ਫ਼ਿਲਮ ਛਲਾਂਗ ‘ਚ ਵੀ ਗੀਤ ਗਾ ਚੁੱਕੀ ਹੈ। ਜੀ ਹਾਂ ਫ਼ਿਲਮ ਦਾ ਸੁਪਰ ਹਿੱਟ ਗੀਤ Care Ni Karda ਗੀਤ ਸਵੀਤਾਜ ਬਰਾੜ ਨੇ ਹੀ ਗਾਇਆ ਸੀ।

You may also like