Trending:
ਮਿਠਾਈ ਨੂੰ ਗੇੜੇ ਦਿੰਦੀ ਨਜ਼ਰ ਆਈ ਪੰਜਾਬੀ ਅਦਾਕਾਰਾ ਸਿੰਮੀ ਚਾਹਲ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਐਕਟਰੈੱਸ ਦਾ ਇਹ ਅੰਦਾਜ਼ , ਦੇਖੋ ਵੀਡੀਓ
ਪੰਜਾਬੀ ਫ਼ਿਲਮੀ ਜਗਤ ਦੀ ਬਹੁਤ ਹੀ ਖ਼ੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ।
Image Source: Instagram
ਹੋਰ ਪੜ੍ਹੋ : ਸਰਗੁਣ ਮਹਿਤਾ ਦੋ ਮਹੀਨੇ ਬਾਅਦ ਮਿਲੀ ਪਤੀ ਨੂੰ, ਪਤਨੀ ਨੂੰ ਦੇਖਕੇ ਖੁਸ਼ੀ ਦੇ ਨਾਲ ਭਾਵੁਕ ਹੋਏ ਰਵੀ ਦੁਬੇ, ਦੇਖੋ ਵੀਡੀਓ
Image Source: Instagram
ਵੀਡੀਓ ‘ਚ ਦੇਖ ਸਕਦੇ ਹੋ ਸਿੰਮੀ ਚਾਹਲ ਮਿਠਾਈ ਦੇ ਡੱਬੇ ਦੇ ਨਾਲ ਨਜ਼ਰ ਆ ਰਹੀ ਹੈ ਤੇ ਜੰਮ ਕੇ ਅਲੱਗ-ਅਲੱਗ ਤਰ੍ਹਾਂ ਦੀਆਂ ਮਿਠਾਈਆਂ ਖਾ ਰਹੀ ਹੈ। ਵੀਡੀਓ ‘ਚ ਇੱਕ ਕੁੜੀ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ ਜੋ ਕਹਿੰਦੀ ਹੈ ਕਿ ਕੋਈ ਹੀਰੋਇਨ ਮਿਠਾਈ ਖਾ ਰਹੀ ਹੈ। ਤਾਂ ਅੱਗੋ ਸਿੰਮੀ ਚਾਹਲ ਕਹਿੰਦੀ ਹੈ ਕਿਹੜੀ ਕਿਤਾਬ ‘ਚ ਲਿਖਿਆ ਹੈ ਕਿ ਹੀਰੋਇਨ ਮਿਠਾਈ ਨਹੀਂ ਖਾ ਸਕਦੀ । ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਜੋ ਮਨ ਕਰਦਾ ਹੈ ਖਾਣਾ ਚਾਹੀਦਾ ਹੈ। ਅਦਾਕਾਰਾ ਸਿੰਮੀ ਚਾਹਲ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Image Source: Instagram
ਜੇ ਗੱਲ ਕਰੀਏ ਸਿੰਮੀ ਚਾਹਲ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਬੰਬੂਕਾਟ ਫ਼ਿਲਮ ਦੇ ਨਾਲ ਆਪਣੀ ਅਦਾਕਾਰੀ ਦਾ ਆਗਾਜ਼ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਜਿਵੇਂ ਸਰਵਣ, ਰੱਬ ਦਾ ਰੇਡੀਓ, ‘ਗੋਲਕ, ਬੁਗਨੀ ਬੈਂਕ ‘ਤੇ ਬਟੂਆ’, ‘ਦਾਣਾ-ਪਾਣੀ’, ‘ਭੱਜੋ ਵੀਰੋ ਵੇ’, ‘ਮੰਜੇ ਬਿਸਤਰੇ 2’, ‘ਚੱਲ ਮੇਰਾ ਪੁੱਤ’, ‘ਚੱਲ ਮੇਰਾ ਪੁੱਤ-2’ ਵਰਗੀ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ ।
View this post on Instagram