23 ਅਗਸਤ ਨੂੰ ਵੇਖੋ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7

written by Shaminder | August 16, 2021

ਪੰਜਾਬ ‘ਚ ਛਿਪੇ ਹੁਨਰ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਦੇ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਵੱਲੋਂ ਬੱਚਿਆਂ ਦੇ ਹੁਨਰ ਨੂੰ ਪਰਖਣ ਦੇ ਲਈ ‘ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7’ (Voice Of Punjab Chhota Champ 7) ਕਰਵਾਇਆ ਜਾ ਰਿਹਾ ਹੈ ।

voice of Punjab Chota Champ

ਹੋਰ ਪੜ੍ਹੋ : ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਸੋਨਮ ਬਾਜਵਾ ਕਰਦੀ ਸੀ ਇਹ ਕੰਮ,ਜਨਮ ਦਿਨ ‘ਤੇ ਜਾਣੋ ਅਦਾਕਾਰਾ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ

ਇਸ ਦਾ ਆਗਾਜ਼ 23 ਅਗਸਤ ਤੋਂ ਹੋਣ ਜਾ ਰਿਹਾ ਹੈ ।ਛੋਟੀ ਉਮਰ ‘ਚ ਵੱਡੇ ਸੁਫ਼ਨੇ ਵੇਖਣ ਵਾਲੇ ਬੱਚਿਆਂ ਦੇ ਹੁਨਰ ਨੂੰ ਪਰਖਣਗੇ ਸਾਡੇ ਪਾਰਖੀ ਜੱਜ ਸਾਹਿਬਾਨ ਸਚਿਨ ਆਹੁਜਾ, ਅਫਸਾਨਾ ਖ਼ਾਨ ਅਤੇ ਬੀਰ ਸਿੰਘ ।‘ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ਦਾ ਪ੍ਰਸਾਰਣ ਤੁਸੀਂ ਪੀਟੀਸੀ ਪੰਜਾਬੀ ‘ਤੇ 23 ਅਗਸਤ, ਦਿਨ ਸੋਮਵਾਰ, ਰਾਤ 8:30 ਵਜੇ ਵੇਖ ਸਕਦੇ ਹੋ । ।ਸ਼ੋਅ ਦੇ ਪਹਿਲੇ ਐਪੀਸੋਡ ‘ਚ ਮੰਨਤ ਨੂਰ ਖ਼ਾਸ ਤੌਰ ‘ਤੇ ਸ਼ਿਰਕਤ ਕਰਨਗੇ ।

Mannat Noor -min

ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸ਼ੁਰੂ ਕੀਤੇ ਗਏ ਰਿਆਲਟੀ ਸ਼ੋਅਜ਼ ਨੇ ਕਈ ਗਾਇਕ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਗੁਰਨਾਮ ਭੁੱਲਰ, ਅਫਸਾਨਾ ਖ਼ਾਨ, ਨਿਮਰਤ ਖਹਿਰਾ ਸਣੇ ਕਈ ਕਲਾਕਾਰ ਸ਼ਾਮਿਲ ਹਨ । ਜੋ ਅੱਜ ਪੰਜਾਬੀ ਇੰਡਸਟਰੀ ‘ਚ ਕਾਮਯਾਬ ਗਾਇਕ ਹਨ । ਇਸ ਦੇ ਨਾਲ ਹੀ ਇਨ੍ਹਾਂ ਚੋਂ ਕਈ ਕਲਾਕਾਰ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ।

 

View this post on Instagram

 

A post shared by PTC Punjabi (@ptc.network)

0 Comments
0

You may also like