ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 ‘ਚ ਵੇਖੋ ਨਿੱਕੇ ਸੁਰਬਾਜ਼ਾਂ ਦਾ ਟੈਲੇਂਟ

written by Shaminder | August 31, 2021

ਵਾਇਸ ਆਫ਼ ਪੰਜਾਬ ਛੋਟਾ ਚੈਂਪ -7 (Voice Of Punjab Chhota Champ-7)  ‘ਚ ਪ੍ਰਤੀਭਾਗੀ ਆਪੋ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨ ਰਹੇ ਹਨ । ਇਸੇ ਦੌਰਾਨ ਇਨ੍ਹਾਂ ਪ੍ਰਤੀਭਾਗੀਆਂ ਦੀ ਪਰਫਾਰਮੈਂਸ ਨੂੰ ਵੱਖ ਵੱਖ ਕਸੌਟੀਆਂ ‘ਤੇ ਪਰਖ ਰਹੇ ਹਨ ਜੱਜ ਸਾਹਿਬਾਨ ਸਚਿਨ ਆਹੁਜਾ, ਅਫਸਾਨਾ ਖ਼ਾਨ ਅਤੇ ਬੀਰ ਸਿੰਘ । ਇਨ੍ਹਾਂ ਛੋਟੇ ਸੁਰਬਾਜ਼ਾਂ ਦੇ ਹੁਨਰ ਨੂੰ ਵੱਖ ਵੱਖ ਪੜਾਅ ‘ਚ ਪਰਖਿਆ ਜਾ ਰਿਹਾ ਹੈ ।

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਅਨੁਰਾਗ ਕਸ਼ਯਪ ਨੇ ਕਿਸਾਨਾਂ ਤੇ ਹੋਏ ਲਾਠੀਚਾਰਜ਼ ਦੀ ਕੀਤੀ ਨਿਖੇਧੀ 

ਇਹ ਛੋਟੇ ਸੁਰਬਾਜ਼ ਵੱਖੋ ਵੱਖਰੇ ਰਾਊਂਡ ‘ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ ।ਇਸ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਵੀਰਵਾਰ ਤੱਕ ਰਾਤ ਨੂੰ 8:30  ਵਜੇ ਕੀਤਾ ਜਾ ਰਿਹਾ ਹੈ । ਤੁਸੀਂ ਵੀ ਇਸ ਸ਼ੋਅ ਦਾ ਅਨੰਦ ਪੀਟੀਸੀ ਪੰਜਾਬੀ ‘ਤੇ ਲੈ ਸਕਦੇ ਹੋ ।

VOPCC-7 -min

ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਵੀ ਇਨ੍ਹਾਂ ਸ਼ੋਅਜ਼ ਦਾ ਅਨੰਦ ਮਾਣ ਸਕਦੇ ਹੋ । ਦੱਸ ਦਈਏ ਕਿ ਪੀਟੀਸੀ ਪੰਜਾਬੀ ‘ਤੇ ਕਈ ਰਿਆਲਟੀ ਸ਼ੋਅਜ਼ ਸ਼ੁਰੂ ਕੀਤੇ ਗਏ ਹਨ ।ਜਿਨ੍ਹਾਂ ਦੇ ਜ਼ਰੀਏ ਪੰਜਾਬ ਦੇ ਛਿਪੇ ਹੋਏ ਟੈਲੇਂਟ ਨੂੰ ਦੁਨੀਆ ਦੇ ਸਾਹਮਣੇ ਲਿਆਂਦਾ ਜਾ ਰਿਹਾ ਹੈ । ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਰਿਹਾ ਹੈ । ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅਜ਼ ਚੋਂ ਹੁਣ ਤੱਕ ਕਈ ਕਲਾਕਾਰ ਨਿਕਲ ਚੁੱਕੇ ਹਨ । ਜੋ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਫ਼ਿਲਮ ਇੰਡਸਟਰੀ ‘ਚ ਨਾਮ ਚਮਕਾ ਰਹੇ ਹਨ ।

 

 

0 Comments
0

You may also like