
ਨੇਹਾ ਕੱਕੜ (Neha Kakkar) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਰੋਹਨਪ੍ਰੀਤ (Rohanpreet Singh) ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਹਰ ਕਿਸੇ ਨੂੰ ਵਿਆਹ ਕਰਵਾਉਂਦਾ ਦੇਖ ਕੇ ਸਾਨੂੰ ਆਪਣੇ ਵਿਆਹ ਦੀ ਯਾਦ ਆ ਗਈ’।

ਹੋਰ ਪੜ੍ਹੋ : ਜੌਰਡਨ ਸੰਧੂ ਅਤੇ ਸ਼੍ਰੀ ਬਰਾੜ ਦੀ ਆਵਾਜ਼ ‘ਚ ਨਵਾਂ ਗੀਤ ‘ਕਤਲ’ ਰਿਲੀਜ਼
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਬਾਲੀਵੁੱਡ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਅਜਿਹੇ ‘ਚ ਨੇਹਾ ਕੱਕੜ ਨੂੰ ਵੀ ਆਪਣੇ ਵਿਆਹ ਦੀ ਯਾਦ ਆ ਰਹੀ ਹੈ । ਨੇਹਾ ਕੱਕੜ ਅਤੇ ਰੋਹਨਪ੍ਰੀਤ ਬੀਤੇ ਸਾਲ ਅਕਤੂਬਰ ਮਹੀਨੇ ‘ਚ ਵਿਆਹ ਦੇ ਬੰਧਨ ‘ਚ ਬੱਝੇ ਸਨ ।

ਇਸ ਸਾਲ ਦੋਵਾਂ ਨੇ ਆਪਣੀ ਪਹਿਲੀ ਵੈਡਿੰਗ ਐਨੀਵਰਸਰੀ ਮਨਾਈ ਹੈ । ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ‘ਚ ਕਈ ਬਾਲੀਵੁੱੱਡ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਇਸ ਤੋਂ ਪਹਿਲਾਂ ਨੇਹਾ ਕੱਕੜ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।ਪਰ ਦੋਹਾਂ ਦੀ ਦੋਸਤੀ ਜ਼ਿਆਦਾ ਦਿਨ ਤੱਕ ਨਹੀਂ ਸੀ ਚੱਲ ਪਾਈ ।ਜਿਸ ਤੋਂ ਬਾਅਦ ਨੇਹਾ ਕੱਕੜ ਨੇ ਰੋਹਨਪ੍ਰੀਤ ਨੂੰ ਆਪਣਾ ਹਮਸਫਰ ਬਣਾਇਆ ਹੈ । ਦੋਵੇਂ ਆਪਣੀ ਮੈਰਿਡ ਲਾਈਫ ਇਨਜੁਆਏ ਕਰ ਰਹੇ ਹਨ ।
View this post on Instagram