
ਗਿੱਪੀ ਗਰੇਵਾਲ (Gippy Grewal) ਦੀ ਭਤੀਜੀ ਮੁਸਕਾਨ ਗਰੇਵਾਲ (Muskaan Grewal)ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਮੁਸਕਾਨ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੁਸਕਾਨ ਆਪਣੇ ਪਤੀ ਦੇ ਨਾਲ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਭੁਪਿੰਦਰ ਸਿੰਘ ਗਿੱਲ ਨੇ ਰਚਿਆ ਇਤਿਹਾਸ, ਪ੍ਰੀਮੀਅਰ ਲੀਗ ਦੇ ਪਹਿਲੇ ਸਿੱਖ ਅਸਿਸਟੈਂਟ ਰੈਫਰੀ ਬਣਨ ਦਾ ਮਿਲਿਆ ਮਾਣ
ਇਸ ਵੀਡੀਓ ਨੂੰ ਜਿਉਂ ਹੀ ਮੁਸਕਾਨ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਵਿਆਹ ਦੀ ਵਰੇ੍ਹਗੰਢ ਦੇ ਮੌਕੇ ‘ਤੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ।ਗਿੱਪੀ ਗਰੇਵਾਲ ਦੀ ਭਤੀਜੀ ਦਾ ਬੀਤੇ ਸਾਲ ਵਿਆਹ ਹੋਇਆ ਸੀ ।ਇਸ ਵਿਆਹ ‘ਚ ਪਾਲੀਵੁੱਡ ਦੇ ਨਾਲ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਵੀ ਸ਼ਿਰਕਤ ਕੀਤੀ ਸੀ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋਂ ਕਿਉਂ ਬਾਲੀਵੁੱਡ ਦੀਆਂ ਫ਼ਿਲਮਾਂ ਨੂੰ ਤਰਜੀਹ ਨਹੀਂ ਦਿੰਦੇ
ਵਿਆਹ ‘ਚ ਗੁਰਦਾਸ ਮਾਨ, ਸਿੱਧੂ ਮੂਸੇਵਾਲਾ, ਜਸਬੀਰ ਜੱਸੀ ਸਣੇ ਕਈ ਗਾਇਕਾਂ ਨੇ ਆਪਣੀ ਗਾਇਕੀ ਦੇ ਨਾਲ ਸਮਾਂ ਬੰਨਿਆ ਸੀ ।ਸੋਸ਼ਲ ਮੀਡੀਆ ‘ਤੇ ਇਸ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ ।ਮੁਸਕਾਨ ਗਰੇਵਾਲ ਨੇ ਬੀਤੇ ਦਿਨੀਂ ਆਪਣੇ ਚਾਚੇ ਗਿੱਪੀ ਗਰੇਵਾਲ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।
ਜਿਸ ‘ਚ ਉਹ ਆਪਣੇ ਚਾਚੇ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਨਾਲ ਨਜ਼ਰ ਆ ਰਹੀ ਸੀ ।ਮੁਸਕਾਨ ਗਰੇਵਾਲ ਗਿੱਪੀ ਗਰੇਵਾਲ ਦੇ ਭਰਾ ਸਿੱਪੀ ਗਰੇਵਾਲ ਦੀ ਧੀ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਅਤੇ ਫ਼ਿਲਮਾਂ ਦਿੱਤੀਆਂ ਹਨ ।
View this post on Instagram