ਦ੍ਰਿਸ਼ਟੀ ਗਰੇਵਾਲ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਵੇਖੋ ਤਸਵੀਰਾਂ

written by Shaminder | April 20, 2022

ਦ੍ਰਿਸ਼ਟੀ ਗਰੇਵਾਲ (Drishtii Garewal) ਦੇ ਭਰਾ ਦੇ ਵਿਆਹ (Wedding) ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦ੍ਰਿਸ਼ਟੀ ਗਰੇਵਾਲ ਆਪਣੇ ਭਰਾ (Brother) ਦੇ ਸਗਨ ਦੀ ਰਸਮਾਂ ਕਰਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦ੍ਰਿਸ਼ਟੀ ਗਰੇਵਾਲ ਨੇ ਲਿਖਿਆ ਕਿ ‘ਵਿਆਹ ਆ ਗਿਆ ਵਿੱਕੀ ਦਾ’। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਅਦਾਕਾਰਾ ਨੂੰ ਉਸ ਦੇ ਭਰਾ ਦੀ ਵਧਾਈ ਦੇ ਰਿਹਾ ਹੈ ।

Drishtii Garewal Brother image From instagram

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਵਿਆਹ ਦੀ ਖਿੱਚੀ ਤਿਆਰੀ, ਸ਼ਗਨ ਦੀਆਂ ਰਸਮਾਂ ਕਰਦੀ ਨਜ਼ਰ ਆਈ ਅਦਾਕਾਰਾ

ਬੀਤੇ ਦਿਨੀਂ ਅਦਾਕਾਰਾ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਸਨ । ਜਿਸ ‘ਚ ਉਹ ਆਪਣੀ ਭਾਬੀ ਦੇ ਸ਼ਗਨ ਦੀ ਰਸਮ ਕਰਦੀ ਨਜ਼ਰ ਆਈ ਸੀ । ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰਦੇ ਦਿਖਾਈ ਦੇਣਗੇ । ਦ੍ਰਿਸ਼ਟੀ ਗਰੇਵਾਲ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਹੋਇਆ ਹੈ ।

Drishtii Garewal,, image From instagram

ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ ।ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।ਕਦੇ ਆਪਣੇ ਮਾਪਿਆਂ ਦੇ ਨਾਲ ਫਨੀ ਵੀਡੀਓ ਸਾਂਝੇ ਕਰਦੀ ਹੈ ਅਤੇ ਕਦੇ ਆਪਣੇ ਸਹੁਰਿਆਂ ਦੇ ਘਰ ਦੇ ਵੀਡੀਓ ਸਾਂਝੇ ਕਰਦੀ ਹੈ । ਏਨੀਂ ਦਿਨੀਂ ਉਹ ਆਪਣੇ ਭਰਾ ਦੇ ਵਿਆਹ ‘ਚ ਰੁੱਝੀ ਹੋਈ ਦਿਖਾਈ ਦੇ ਰਹੀ ਹੈ ।

You may also like