ਜਿਹੜੇ ਲੋਕ ਕਿਸਾਨਾਂ ਨੂੰ ਅੱਤਵਾਦੀ ਕਹਿੰਦੇ ਹਨ ਉਹ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਜ਼ਰੂਰ ਦੇਖ ਲੈਣ

Written by  Rupinder Kaler   |  December 09th 2020 01:59 PM  |  Updated: December 09th 2020 01:59 PM

ਜਿਹੜੇ ਲੋਕ ਕਿਸਾਨਾਂ ਨੂੰ ਅੱਤਵਾਦੀ ਕਹਿੰਦੇ ਹਨ ਉਹ ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਜ਼ਰੂਰ ਦੇਖ ਲੈਣ

ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਖਿਚੋਤਾਨ ਬਣੀ ਹੋਈ ਹੈ । ਕਿਸਾਨ ਲਗਾਤਾਰ ਸਿੰਘੂ ਬਾਰਡਰ ਤੇ ਧਰਨਾ ਦੇ ਰਹੇ ਹਨ । ਪੰਜਾਬ ਦਾ ਹਰ ਆਮ ਤੇ ਖ਼ਾਸ ਬੰਦਾ ਦੇਸ਼ ਦੇ ਕਿਸਾਨ ਨੂੰ ਆਪਣਾ ਸਮਰਥਨ ਦੇ ਰਿਹਾ ਹੈ । ਗਿੱਪੀ ਗਰੇਵਾਲ ਕੁਝ ਕਾਰਨਾਂ ਕਰਕੇ ਭਾਵੇਂ ਇਸ ਧਰਨੇ ਵਿੱਚ ਪਹੁੰਚ ਨਹੀਂ ਸਕੇ ਪਰ ਉਹ ਲਗਾਤਾਰ ਸੋਸ਼ਲ ਮੀਡੀਆ ਤੇ ਕਿਸਾਨਾਂ ਦਾ ਸਮਰਥਕ ਕਰ ਰਹੇ ਹਨ ।

protest

ਹੋਰ ਪੜ੍ਹੋ :

protest

ਗਿੱਪੀ ਹਰ ਰੋਜ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੇ ਹਨ । ਇਸ ਸਭ ਦੇ ਚੱਲਦੇ ਗਿੱਪੀ ਨੇ ਆਪਣੇ ਇੰਸਟਾਗ੍ਰਾਮ ਤੇ ਨਵੀਂ ਵੀਡੀਓ ਸਾਂਝੀ ਕੀਤੀ ਹੈ । ਜਿਸ ਵਿੱਚ ਇੱਕ ਬਜ਼ੁਰਗ ਕਿਸਾਨ ਉਸ ਗੋਦੀ ਮੀਡੀਆ ਦੀ ਲੱਸੀ ਕਰਦਾ ਨਜ਼ਰ ਆ ਰਿਹਾ ਹੈ ਜਿਹੜਾ ਧਰਨੇ ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਦੱਸ ਰਿਹਾ ਹੈ ।

gippy

ਇਸ ਵੀਡੀਓ ਵਿੱਚ ਬਜ਼ੁਰਗ ਕਿਸਾਨ ਕਹਿੰਦਾ ਹੈ ਕਿ ਜੇਕਰ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਵਾਲੇ ਲੋਕ ਅੱਤਵਾਦੀ ਹਨ ਤਾਂ ਹਾਂ ਅਸੀਂ ਅੱਤਵਾਦੀ ਹੀ ਹਾਂ ।ਗਿੱਪੀ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

A post shared by Gippy Grewal (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network