ਕਿਸਾਨਾਂ ਦੇ ਦਿੱਲੀ ਮਾਰਚ ‘ਚ ਔਰਤਾਂ ਦਾ ਜਜ਼ਬਾ ਵੀ ਵੇਖਣ ਲਾਇਕ, 80 ਤੋਂ 90 ਸਾਲ ਦੇ ਬਜ਼ੁਰਗ ਵੀ ਸ਼ਾਮਿਲ

written by Shaminder | November 27, 2020

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ।ਪੰਜਾਬੀ ਕਲਾਕਾਰਾਂ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ ਅਤੇ ਬਿੰਨੂ ਢਿੱਲੋਂ, ਸੋਨਮ ਬਾਜਵਾ ਸਣੇ ਕਈ ਕਲਾਕਾਰਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਸਾਨਾਂ ਦਾ ਸਮਰਥਨ ਕੀਤਾ ਹੈ। ਕਿਸਾਨ ਦਿੱਲੀ ਵੱਲ ਅੱਗੇ ਵਧ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ ਹੈ । Punjab-Farmers ਕਿਸਾਨਾਂ ਦੇ ਇਸ ਧਰਨੇ ਪ੍ਰਦਰਸ਼ਨ ‘ਚ ਔਰਤਾਂ ਵੀ ਵੱਡੀ ਗਿਣਤੀ ‘ਚ ਸ਼ਾਮਿਲ ਹਨ ਤੇ ਇਨ੍ਹਾਂ ‘ਚ ਬਜ਼ੁਰਗ ਔਰਤਾਂ ਵੀ ਸ਼ਾਮਿਲ ਹਨ । ਜਿਨ੍ਹਾਂ ਦਾ ਹੌਸਲਾ ਵੇਖਣ ਲਾਇਕ ਹੈ ।ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਵੱਡੀ ਲਹਿਰ ਖੜ੍ਹੀ ਕਰ ਦਿੱਤੀ ਹੈ। ਹੋਰ ਪੜ੍ਹੋ : ਕਿਸਾਨਾਂ ਦੇ ਦਿੱਲੀ ਮਾਰਚ ਨੂੰ ਪੂਰਾ ਸਮਰਥਨ ਦੇ ਰਹੇ ਹਨ ਪੰਜਾਬੀ ਇੰਡਸਟਰੀ ਦੇ ਸਿਤਾਰੇ
farmers protest ਹੁਣ ਹਰੇਕ ਸੂਬੇ ਅੰਦਰ ਕਿਸਾਨ ਇਸ ਲਹਿਰ ਦਾ ਹਿੱਸਾ ਬਣਨ ਲਈ ਕਾਹਲੇ ਹਨ। ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਤੇ ਦਿੱਲੀ ਪੁਲਿਸ ਦੀਆਂ ਦੀਵਾਰਾਂ ਡੇਗ ਦੇਸ਼ ਦੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। kisan ਪੰਜਾਬ ਦੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਵੇਖਦਿਆਂ ਕੇਂਦਰ ਸਰਕਾਰ ਦੇ ਹੱਥ-ਪੈਰ ਫੁੱਲਦੇ ਵੇਖ ਕੇ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਸੰਗਠਨਾਂ ਨੇ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਮਨ ਬਣਾਉਣਾ ਸ਼ੁਰੂ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਵੀ ਦਿੱਲੀ ਰਵਾਨਗੀ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਬਾਅਦ ਕੇਂਦਰੀ ਏਜੰਸੀਆਂ ਦੇ ਵੀ ਕੰਨ ਖੜ੍ਹੇ ਹੋ ਗਏ ਹਨ।  

0 Comments
0

You may also like