
ਹਰ ਸਾਲ 7 ਅਪ੍ਰੈਲ ਨੂੰ ਦੁਨੀਆ ਭਰ ਵਿੱਚ ਵਰਲਡ ਹੈਲਥ ਡੇਅ (World Health Day ) ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਰਕਾਰੀ ਅਤੇ ਗੈਰ-ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ।

ਅੱਜ ਪੂਰਾ ਵਿਸ਼ਵ ਵਰਲਡ ਹੈਲਥ ਡੇਅ ਮਨਾ ਰਿਹਾ ਹੈ। ਇਹ ਦਿਨ 1950 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਦੀ ਸ਼ੁਰੂਆਤ WHO ਯਾਨੀ ਵਿਸ਼ਵ ਸਿਹਤ ਸੰਗਠਨ ਦੁਆਰਾ ਕੀਤੀ ਗਈ ਸੀ। ਵਰਲਡ ਹੈਲਥ ਡੇਅ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।
ਵਰਲਡ ਹੈਲਥ ਡੇਅ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਹ WHO ਵੱਲੋਂ ਸ਼ੁਰੂ ਕੀਤਾ ਗਿਆ ਸੀ।ਵਿਸ਼ਵ ਸਿਹਤ ਸੰਗਠਨ ਦੀ ਪਹਿਲੀ ਮੀਟਿੰਗ 7 ਅਪ੍ਰੈਲ 1948 ਨੂੰ ਹੋਈ ਸੀ। ਇਸ ਮੀਟਿੰਗ ਵਿੱਚ ਸਿਹਤ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਗਿਆ। ਜਿਸ ਤੋਂ ਬਾਅਦ 1950 ਤੋਂ ਹਰ ਸਾਲ ਵਰਲਡ ਹੈਲਥ ਡੇਅ ਮਨਾਇਆ ਜਾਣ ਲੱਗਾ। ਅੱਜ ਦੁਨੀਆਂ ਭਰ ਵਿੱਚ 72ਵਾਂ ਵਰਲਡ ਹੈਲਥ ਡੇਅ ਮਨਾਇਆ ਜਾ ਰਿਹਾ ਹੈ।

ਸ਼ੁਰੂਆਤੀ ਦੌਰ ਵਿੱਚ ਸਿਰਫ WHO ਨਾਲ ਜੁੜੇ ਦੇਸ਼ ਹੀ ਇਸ ਦਿਨ ਨੂੰ ਮਨਾਉਂਦੇ ਸਨ। ਪਰ ਸਮੇਂ ਦੇ ਨਾਲ ਡਬਲਯੂਐਚਓ ਦੇ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਾਧੇ ਦੇ ਨਾਲ ਇਸ ਨੂੰ ਦੂਜੇ ਦੇਸ਼ਾਂ ਵਿੱਚ ਵੀ ਮਨਾਇਆ ਜਾਣ ਦੀ ਗੱਲ ਕਹੀ ਗਈ।ਹਰ ਸਾਲ ਇਸ ਦਿਨ ਨੂੰ ਮਨਾਉਣ ਦੇ ਨਾਲ-ਨਾਲ ਇਸ ਲਈ ਵਿਸ਼ੇਸ਼ ਥੀਮ ਵੀ ਚੁਣਿਆ ਜਾਂਦਾ ਹੈ।
WHO ਵੱਲੋਂ ਇਸ ਵਾਰ ਥੀਮ ਮੈਡੀਕਲ ਫੈਕਲਟੀ ਦੇ ਵਿਆਪਕ ਯੋਗਦਾਨ ਅਤੇ ਸਫਲਤਾ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਹੈ। ਇਸ ਸਾਲ ਦੇ ਵਰਲਡ ਹੈਲਥ ਡੇਅ 2022 ਦਾ ਥੀਮ 'ਸਾਡਾ ਗ੍ਰਹਿ, ਸਾਡੀ ਸਿਹਤ' ਹੈ।
ਦੇਸ਼ ਅਤੇ ਦੁਨੀਆਂ ਦੇ ਸਾਰੇ ਲੋਕ ਕਈ ਵੱਡੀਆਂ ਬਿਮਾਰੀਆਂ ਤੋਂ ਪ੍ਰੇਸ਼ਾਨ ਹਨ। ਜਿਸ ਵਿੱਚ ਕੋਰੋਨਾ ਵਾਇਰਸ, ਬਰਡ ਫਲੂ, ਮਲੇਰੀਆ, ਹੈਜ਼ਾ, ਤਪਦਿਕ, ਪੋਲੀਓ, ਕੋੜ੍ਹ, ਕੈਂਸਰ ਅਤੇ ਏਡਜ਼ ਵਰਗੀਆਂ ਘਾਤਕ ਬਿਮਾਰੀਆਂ ਸ਼ਾਮਲ ਹਨ।

ਹੋਰ ਪੜ੍ਹੋ : ਕੀ ਤੁਸੀਂ ਵੀ ਲੈਂਦੇ ਹੋ ਦਫ਼ਤਰ ਦੇ ਕੰਮ ਦਾ ਤਣਾਅ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ ਹਾਰਟ ਪ੍ਰਾਬਲਮਸ
ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਵਿਸ਼ਵ ਭਰ ਵਿੱਚ ਜਾਗਰੂਕ ਕਰਨਾ ਹੈ।ਤਾਂ ਜੋ ਇਸ ਬਿਮਾਰੀ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਵਰਲਡ ਹੈਲਥ ਡੇਅ ਰਾਹੀਂ ਸਿਹਤ ਦਾ ਖਿਆਲ ਰੱਖਣ ਅਤੇ ਇਸ ਪ੍ਰਤੀ ਜਾਗਰੂਕ ਰਹਿਣ ਦਾ ਉਪਦੇਸ਼ ਦਿੱਤਾ ਜਾਂਦਾ ਹੈ। ਇਸ ਦਿਨ ਸਿਹਤ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਸਹਿਯੋਗ ਦਿੱਤਾ ਜਾਂਦਾ ਹੈ।