ਦੇਖੋ ਵੀਡੀਓ: ਰੈਸਲਿੰਗ ਚੈਂਪੀਅਨ ਗ੍ਰੇਟ ਖਲੀ ਆਏ ਕਿਸਾਨਾਂ ਦੇ ਹੱਕਾਂ ‘ਚ, ਸਰਕਾਰ ਨੂੰ ਦਿੱਤੀ ਚੇਤਾਵਨੀ ਕਿਸਾਨਾਂ ਨਾਲ ਨਾ ਲੈਣ ਪੰਗਾ

written by Lajwinder kaur | December 02, 2020

7 ਫੁੱਟ 1 ਇੰਚ ਲੰਬੇ ਇਕਲੌਤੇ ਭਾਰਤੀ ਵਰਲਡ ਹੈਵੀਵੇਟ ਰੈਸਲਿੰਗ ਚੈਂਪੀਅਨ ਦ ਗ੍ਰੇਟ ਖਲੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। inside pic of the great khali ਹੋਰ ਪੜ੍ਹੋ : ਰਾਜਵੀਰ ਜਵੰਦਾ ਆਪਣੇ ਨਵੇਂ ਗੀਤ ‘SUN DILLIYE’ ਦੇ ਨਾਲ ਕੇਂਦਰ ਸਰਕਾਰ ਨੂੰ ਦੱਸਿਆ ਪੰਜਾਬੀਆਂ ਦੀ ਅਣਖ ਤੇ ਹੌਂਸਲੇ ਨੂੰ
ਇਸ ਵੀਡੀਓ ਚ ਗ੍ਰੇਟ ਖਲੀ ਕਿਸਾਨ ਧਰਨੇ ਤੇ ਪਹੁੰਚੇ ਤੇ ਕਿਸਾਨ ਵੀਰਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਨੇ ਕਿਹਾ ਕਿ ਇਹ ਖੇਤੀ ਬਿੱਲ ਦੇ ਨਾਲ ਕਿਸਾਨਾਂ ਤੇ ਆਮ ਜਨਤਾ ਨੂੰ ਵੀ ਨੁਕਸਾਨ ਚੁੱਕਣਾ ਪਵੇਗਾ । ਸਾਨੂੰ ਸਭ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ । ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਪੰਜਾਬ ਤੇ ਹਰਿਆਣੇ ਦੇ ਕਿਸਾਨਾਂ ਨਾਲ ਪੰਗਾ ਨਾ ਲੈਣ । kisan protest ਕਿਸਾਨ ਅੰਦੋਲਨ ਨੂੰ ਦੇਸ਼ ਤੋਂ ਹੀ ਨਹੀਂ ਵਿਦੇਸ਼ ਤੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ । ਵਿਦੇਸ਼ਾਂ 'ਚ ਇਨ੍ਹਾਂ ਮਾਰੂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ । picture of the great khali  

 
View this post on Instagram
 

A post shared by The Great Khali (@thegreatkhali)

0 Comments
0

You may also like