ਦੇਖੋ ਕਿਵੇਂ ਪੰਜਾਬ ਦਾ ‘ਜੱਟ ਟਿੰਕਾ’ ਕਰ ਰਿਹਾ ਹੈ ਹਰਿਆਣਾ ਵਾਲੀ ਪ੍ਰਿਅੰਕਾ ਨੂੰ ਪਿਆਰ ਦਾ ਇਜ਼ਹਾਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਹਰੀਸ਼ ਵਰਮਾ ਦਾ ਇਹ ਅੰਦਾਜ਼, ਦੇਖੋ ਵੀਡੀਓ

written by Lajwinder kaur | August 25, 2021

ਦੋਸਤੀ ਦੇ ਰੰਗਾਂ ਨਾਲ ਭਰੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ (YAAR ANMULLE RETURNS) ਜੋ ਕਿ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣ ਜਾ ਰਹੀ ਹੈ। ਫ਼ਿਲਹਾਲ ਫ਼ਿਲਮ ਦੀ ਰਿਲੀਜ਼ ‘ਚ ਅਜੇ ਕੁਝ ਦਿਨਾਂ ਦਾ ਵਕਤ ਹੈ, ਤੱਦ ਤੱਕ ਪ੍ਰਸ਼ੰਸਕ ਇਸ ਫ਼ਿਲਮ ਦੇ ਗੀਤਾਂ ਦਾ ਅਨੰਦ ਲੈ ਸਕਦੇ ਨੇ।

inside image of jatt ni tinka song out now

ਹੋਰ ਪੜ੍ਹੋ : ਪੰਜਾਬੀ ਕਲਾਕਾਰਾਂ ਦੇ ਨਾਲ ਮਸਤੀ ਕਰਦੇ ਨਜ਼ਰ ਆਏ ਬਾਲੀਵੁੱਡ ਦੇ ਬੈਡਮੈਨ ਗੁਲਸ਼ਨ ਗਰੋਵਰ, ਗਾਇਕ ਕੁਲਵਿੰਦਰ ਬਿੱਲਾ ਨੇ ਸਾਂਝਾ ਕੀਤਾ ਇਹ ਵੀਡੀਓ

ਜੀ ਹਾਂ ਫ਼ਿਲਮ ਦਾ ਨਵਾਂ ਗੀਤ ‘Jatt Ni Tinka’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਹਰੀਸ਼ ਵਰਮਾ ਤੇ ਅਦਾਕਾਰਾ  Jesleen Slaich ਉੱਤੇ ਫਿਲਮਾਇਆ ਗਿਆ ਹੈ। ਗੀਤ ‘ਚ ਦੇਖਣ ਨੂੰ ਮਿਲ ਰਿਹਾ ਹੈ ਪੰਜਾਬ ਦਾ ਜੱਟ ਟਿੰਕਾ ਕਿਵੇਂ ਆਪਣੀ ਹਰਿਆਣੇ ਵਾਲੀ ਮਹਿਬੂਬਾ ਨੂੰ ਮਨਾ ਰਿਹਾ ਹੈ। ਇਸ ਗੀਤ ਨੂੰ ਰਾਜ ਰਣਜੋਧ ਨੇ ਗਾਇਆ ਹੈ ਤੇ ਲਿਖਿਆ ਵੀ ਹੈ। ‘ਦ ਕਿਡ’ ਦਾ ਮਿਊਜ਼ਿਕ ਇਸ ਗੀਤ ਨੂੰ ਚਾਰ ਚੰਨ ਲਗਾ ਰਿਹਾ ਹੈ। ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਆਪਣੀ ਭਾਬੀ ਚਾਰੂ ਅਸੋਪਾ ਦੀ ਗੋਦ ਭਰਾਈ ਦੀ ਰਸਮ ਅਦਾ ਕਰਦੀ ਨਜ਼ਰ ਆਈ ਅਦਾਕਾਰਾ ਸੁਸ਼ਮਿਤਾ ਸੇਨ, ਦੇਖੋ ਨਵੀਆਂ ਤਸਵੀਰਾਂ

ਦੋਸਤੀ , ਪਿਆਰ ਤੇ ਅਣਖ ਦੇ ਸੁਮੇਲ ਵਾਲੀ ਇਸ ਫ਼ਿਲਮ ‘ਚ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਕਾਲਜ ਸਟੂਡੈਂਸ ਦੇ ਕਿਰਦਾਰਾਂ ‘ਚ ਨਜ਼ਰ ਆਉਣਗੇ । ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ । ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਇਸ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ । ਇਹ ਫ਼ਿਲਮ 10 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ।

 

 

 

 

 

0 Comments
0

You may also like