ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਕਰਮ ਰਾਜਪੂਤ ਲੈ ਕੇ ਆ ਰਹੇ ਨੇ ਨਵਾਂ ਗੀਤ ‘ਯਾਰ ਵੇਖਿਆ’, ਦੇਖੋ ਟੀਜ਼ਰ

Written by  Lajwinder kaur   |  March 30th 2020 05:52 PM  |  Updated: March 30th 2020 05:52 PM

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਕਰਮ ਰਾਜਪੂਤ ਲੈ ਕੇ ਆ ਰਹੇ ਨੇ ਨਵਾਂ ਗੀਤ ‘ਯਾਰ ਵੇਖਿਆ’, ਦੇਖੋ ਟੀਜ਼ਰ

ਪੰਜਾਬੀ ਗਾਇਕ ਕਰਮ ਰਾਜਪੂਤ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਇਕ ਵਾਰ ਫਿਰ ਤੋਂ ਉਹ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਜਾ ਰਹੇ ਨੇ । ਯਾਰ ਵੇਖਿਆ (Yaar Vekheya) ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਤਿੰਨ ਅਪ੍ਰੈਲ ਨੂੰ ਕੀਤਾ ਜਾਵੇਗਾ ।

ਇਸ ਗੀਤ ਦਾ ਸ਼ਾਨਦਾਰ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਜਿਸ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਕਰਮ ਰਾਜਪੂਤ ਆਪਣੀ ਮਿੱਠੀ ਆਵਾਜ਼ ‘ਚ ਸੋਹਣੀ ਸੂਰਤ ਗੀਤ ਲੈ ਕੇ ਆਏ ਸਨ । ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਯਾਰ ਵੇਖਿਆ ਗੀਤ ਨੂੰ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ‘ਤੇ ਚਲਾਇਆ ਜਾਵੇਗਾ ।

ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਸਟੂਡੀਓ ਅਜਿਹਾ ਪਲੇਟਫਾਰਮ ਹੈ ਜੋ ਉੱਭਰ ਰਹੇ ਪੰਜਾਬੀ ਗਾਇਕਾਂ ਨੂੰ ਆਪਣੀ ਕਲਾਂ ਦੁਨੀਆ ਸਾਹਮਣੇ ਰੱਖਣ ਦਾ ਮੌਕਾ ਦਿੰਦਾ ਹੈ । ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪੰਜਾਬੀ ਗਾਇਕੀ ਦੇ ਨਾਮੀ ਕਲਾਕਾਰ ਜਿਵੇਂ ਹੰਸ ਰਾਜ ਹੰਸ, ਖ਼ਾਨ ਸਾਬ, ਮਾਸਟਰ ਸਲੀਮ ਵਰਗੇ ਕਈ ਹੋਰ ਗਾਇਕ ਆਪਣੇ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਨ੍ਹਾਂ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਇਹ ਸਾਰੇ ਗੀਤ ਪੀਟੀਸੀ ਪਲੇਅ ਐਪ ‘ਤੇ ਵੀ ਸੁਣੇ ਜਾ ਸਕਦੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network