ਸਿੱਧੂ ਮੂਸੇਵਾਲਾ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘Yaariyaan’ ਗੀਤ, ਦੋਸਤੀਆਂ ਦਾ ਬਾਤਾਂ ਪਾਉਂਦੇ ਆ ਰਹੇ ਨੇ ਨਜ਼ਰ

Written by  Lajwinder kaur   |  October 19th 2021 03:26 PM  |  Updated: October 19th 2021 03:26 PM

ਸਿੱਧੂ ਮੂਸੇਵਾਲਾ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘Yaariyaan’ ਗੀਤ, ਦੋਸਤੀਆਂ ਦਾ ਬਾਤਾਂ ਪਾਉਂਦੇ ਆ ਰਹੇ ਨੇ ਨਜ਼ਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜੋ ਕਿ ਬਹੁਤ ਜਲਦ ਆਪਣੀ ਨਵੀਂ ਫ਼ਿਲਮ 'ਯੈੱਸ ਆਈ ਐੱਮ ਸਟੂਡੈਂਟ' (Yes I Am Student) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਦਰਸ਼ਕਾਂ ਦੀ ਨਜ਼ਰ ਹੋ ਰਹੇ ਹਨ। ਇਸ ਦੌਰਾਨ ਇੱਕ ਹੋਰ ਨਵਾਂ ਗੀਤ ਯਾਰੀਆਂ (Yaariyaan) ਰਿਲੀਜ਼ ਹੋ ਗਿਆ ਹੈ।

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪਹੁੰਚੀ ‘Squid Game’ ‘ਚ, ‘ਰੈਡ ਲਾਈਟ-ਗ੍ਰੀਨ ਲਾਈਟ’ ਚੈਲੇਂਜ ਪੂਰੀ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

singer sidhu moose wala

ਇਸ ਗੀਤ ਨੂੰ ਗਾਇਆ ਹੈ ਅਤੇ ਲਿਖਿਆ ਵੀ ਖੁਦ ਸਿੱਧੂ ਮੂਸੇਵਾਲਾ ਨੇ ਅਤੇ ਮਿਊਜ਼ਿਕ The Kidd ਦਾ ਹੈ। ਇਸ ਗੀਤ ‘ਚ ਉਨ੍ਹਾਂ ਨੇ ਦੋਸਤੀਆਂ ਨਿਭਾਉਂਣ ਦੀ ਗੱਲ ਕੀਤੀ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਮਾਧੁਰੀ ਦੀਕਸ਼ਿਤ ਨੇ ਪਤੀ ਨੂੰ 22 ਵੀਂ ਵਰ੍ਹੇਗੰਢ ਮੌਕੇ ‘ਤੇ ਖ਼ਾਸ ਅੰਦਾਜ਼ ਨਾਲ ਦਿੱਤੀ ਵਧਾਈ, 'ਦਿਲ ਤੋ ਪਾਗਲ ਹੈ' ਦੀ ਧੁਨ ਦੇ ਨਾਲ ਸ਼ੇਅਰ ਕੀਤਾ ਰੋਮਾਂਟਿਕ ਵੀਡੀਓ

inside image of yes i am student

ਸਿੱਧੂ ਮੂਸੇਵਾਲਾ, ਮੈਂਡੀ ਤੱਖਰ ਤੋਂ ਇਲਾਵਾ ਇਸ ਫ਼ਿਲਮ ‘ਚ ਮਲਕੀਤ ਰੌਣੀ, ਸੀਮਾ ਕੌਸ਼ਲ, ਜੱਗੀ ਸਿੰਘ ਅਤੇ ਹੋਰ ਬਹੁਤ ਸਾਰੇ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਨੂੰ ਡਾਇਰੈਕਟਰ ਤਰਨਵੀਰ ਸਿੰਘ ਜਗਪਾਲ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਾਮੀ ਗੀਤਕਾਰ ਗਿੱਲ ਰੌਂਤਾ ਨੇ ਲਿਖੀ ਹੈ । ਗਿੱਲ ਰੌਂਤਾ ਆਪਣੀ ਕਹਾਣੀ ਦੇ ਰਾਹੀਂ, ਸਟੂਡੈਂਟ ਵੀਜ਼ੇ ‘ਤੇ ਵਿਦੇਸ਼ ‘ਚ ਗਏ ਪੰਜਾਬੀ ਨੌਜਵਾਨਾਂ ਦੀ ਸੰਘਰਸ਼ ਦੀ ਕਹਾਣੀ ਨੂੰ ਵੱਡੇ ਪਰਦੇ ਉੱਤੇ ਪੇਸ਼ ਕਰਨਗੇ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ 22 ਅਕਤੂਬਰ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਜਾਵੇਗਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network