ਯੋ ਯੋ ਹਨੀ ਸਿੰਘ ਦੇ ਨਵੇਂ ਗੀਤ ‘First Kiss’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  November 22nd 2020 05:21 PM  |  Updated: November 22nd 2020 05:21 PM

ਯੋ ਯੋ ਹਨੀ ਸਿੰਘ ਦੇ ਨਵੇਂ ਗੀਤ ‘First Kiss’ ਦਾ ਟੀਜ਼ਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਰੈਪਰ, ਗਾਇਕ ਤੇ ਮਿਊਜ਼ਿਕ ਡਾਇਰੈਕਟਰ ਯੋ ਯੋ ਹਨੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ । ‘First Kiss’ ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ ।

yo yo honey sing pic ਹੋਰ ਪੜ੍ਹੋ : ਸ਼ੂਟ ‘ਤੇ ਪਹੁੰਚੀ ਅਨੁਸ਼ਕਾ ਸ਼ਰਮਾ, ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ, ਨਵੀਂ ਤਸਵੀਰਾਂ ਹੋਈਆਂ ਵਾਇਰਲ

ਗੀਤ ਦੇ ਪੋਸਟਰ ਤੋਂ ਬਾਅਦ ਹੁਣ ਟੀਜ਼ਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕਿਆ ਹੈ । ਟੀਜ਼ਰ ਨੂੰ ਯੂਟਿਊਬ ਉੱਤੇ ਚੰਗਾ ਰਿਸਪਾਂਸ ਮਿਲ ਰਿਹਾ ਹੈ । ਕੁਝ ਹੀ ਸਮੇਂ ‘ਚ ਲੱਖਾਂ ਦੀ ਗਿਣਤੀ ਵਿਊਜ਼ ਆ ਚੁੱਕੇ ਨੇ । ਟੀਜ਼ਰ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।

ਇਸ ਗੀਤ ‘ਚ ਯੋ ਯੋ ਹਨੀ ਸਿੰਘ ਦੇ ਨਾਲ ਗਾਇਕ ‘ਚ ਸਾਥ ਦੇਵੇਗੀ Ipsitaa । ਇਸ ਗੀਤ ਨੂੰ ਡਾਇਰੈਕਟਰ ਗਿਫਟੀ ਵੱਲੋਂ ਡਾਇਰੈਕਟ ਕੀਤਾ ਗਿਆ ਹੈ । 24 ਨਵੰਬਰ ਨੂੰ ਇਸ ਗੀਤ ਦਾ ਵੀਡੀਓ ਦਰਸ਼ਕਾਂ ਦਾ ਮਨੋਰੰਜਨ ਕਰਦਾ ਹੋਇਆ ਨਜ਼ਰ ਆਵੇਗਾ ।

yo yo honey singh new song first kiss


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network