
Yo Yo Honey Singh news: ਇੰਡੀਅਨ ਰੈਪਰ, ਸੰਗੀਤਕਾਰ ਅਤੇ ਗਾਇਕ ਯੋ ਯੋ ਹਨੀ ਸਿੰਘ ਆਪਣੀ ਪੇਸ਼ੇਵਰ ਜ਼ਿੰਦਗੀ ਦੇ ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਰਹਿੰਦੇ ਹਨ। ਉਨ੍ਹਾਂ ਦੀ ਲਵ ਲਾਈਫ ਇੰਨ੍ਹੀ ਦਿਨੀਂ ਖੂਬ ਸੁਰਖੀਆਂ ‘ਚ ਹੈ। ਤਲਾਕ ਤੋਂ ਬਾਅਦ ਉਨ੍ਹਾਂ ਨੂੰ ਫਿਰ ਤੋਂ ਪਿਆਰ ਹੋ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਿਕ ਯੋ ਯੋ ਹਨੀ ਸਿੰਘ ਮਾਡਲ ਟੀਨਾ ਥਡਾਨੀ ਨੂੰ ਡੇਟ ਕਰ ਰਹੇ ਹਨ। ਹਾਲ ਹੀ 'ਚ ਹਨੀ ਸਿੰਘ ਦੀ ਪ੍ਰੇਮਿਕਾ ਟੀਨਾ ਥਡਾਨੀ ਨੇ ਆਪਣਾ ਜਨਮਦਿਨ ਮਨਾਇਆ। ਇਸ ਖ਼ਾਸ ਮੌਕੇ 'ਤੇ ਹਨੀ ਸਿੰਘ ਨੇ ਆਪਣੀ ਪ੍ਰੇਮਿਕਾ ਨੂੰ ਖ਼ਾਸ ਤਰੀਕੇ ਨਾਲ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੋਸ਼ਲ ਮੀਡੀਆ 'ਤੇ ਇਕ ਰੋਮਾਂਟਿਕ ਪੋਸਟ ਸ਼ੇਅਰ ਕੀਤੀ। ਜੋ ਕਿ ਹੁਣ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

ਹੋਰ ਪੜ੍ਹੋ : ਪਿਆਰ ਦੇ ਰੰਗਾਂ ਨਾਲ ਭਰਿਆ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ ‘BISMILLAH’ ਹੋਇਆ ਰਿਲੀਜ਼, ਦੇਖੋ ਵੀਡੀਓ
ਯੋ ਯੋ ਹਨੀ ਸਿੰਘ ਨੇ ਸੋਸ਼ਲ ਮੀਡੀਆ 'ਤੇ ਪ੍ਰੇਮਿਕਾ ਟੀਨਾ ਥਡਾਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ 'ਤੇ ਆਪਣੀ ਪ੍ਰੇਮਿਕਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਟੀਨਾ ਹਨੀ ਨਾਲ ਮਿਰਰ ਸੈਲਫੀ ਲੈਂਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰ ਵਿੱਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਹਨੀ ਸਿੰਘ ਨੇ ਕੈਪਸ਼ਨ 'ਚ ਲਿਖਿਆ, ''ਜਨਮਦਿਨ ਮੁਬਾਰਕ ਜਾਨਾ।" ਦੂਜੇ ਪਾਸੇ, ਟੀਨਾ ਨੇ ਹਨੀ ਸਿੰਘ ਦੀ ਸਟੋਰੀ ਨੂੰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਰੀਪੋਸਟ ਕਰਦੇ ਹੋਏ ਦਿਲ ਵਾਲੇ ਇਮੋਜ਼ੀ ਬਣਾ ਧੰਨਵਾਦ ਕੀਤਾ ਹੈ।

ਦੱਸ ਦਈਏ ਟੀਨਾ ਥਡਾਨੀ ਕੈਨੇਡਾ ਦੀ ਇੱਕ ਮਾਡਲ ਅਤੇ ਅਦਾਕਾਰਾ ਹੈ। ਗਲੈਮਰ ਦੀ ਦੁਨੀਆ ਨਾਲ ਉਸ ਦਾ ਡੂੰਘਾ ਸਬੰਧ ਹੈ। ਅਦਾਕਾਰੀ ਅਤੇ ਮਾਡਲਿੰਗ ਤੋਂ ਇਲਾਵਾ ਉਸ ਨੂੰ ਨਿਰਦੇਸ਼ਨ 'ਚ ਵੀ ਦਿਲਚਸਪੀ ਹੈ। ਉਸ ਨੇ ਲਘੂ ਫ਼ਿਲਮ 'ਦਿ ਲੈਫਟਓਵਰਜ਼' ਦਾ ਨਿਰਦੇਸ਼ਨ ਕੀਤਾ ਹੈ।