ਯੋਗਰਾਜ ਸਿੰਘ ਨੂੰ ਬਾਲੀਵੁੱਡ ਫ਼ਿਲਮ ’ਚੋਂ ਕੀਤਾ ਗਿਆ ਬਾਹਰ !

written by Rupinder Kaler | December 12, 2020

ਭਾਰਤ ਦੇ ਸਾਬਕਾ ਕ੍ਰਿਕੇਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਲਗਾਤਾਰ ਕਿਸਾਨ ਅੰਦੋਲਨ ਵਿੱਚ ਆਪਣੀ ਹਾਜ਼ਰੀ ਲਗਵਾ ਰਹੇ ਹਨ, ਤੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ । ਇਸ ਸਭ ਦੇ ਚਲਦੇ ਉਹਨਾਂ ਨੂੰ ਬਾਲੀਵੁੱਡ ਦੀ ਇੱਕ ਫ਼ਿਲਮ ਤੋਂ ਵੀ ਹੱਥ ਧੋਣਾ ਪੈ ਗਿਆ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਯੋਗਰਾਜ ਸਿੰਘ ਨੂੰ ਬਾਲੀਵੁੱਡ ਡਾਇਰੈਕਟਰ ਵਿਵੇਕ ਰੰਜਨ ਅਗਨੀਹੋਤਰੀ ਨੇ ਆਪਣੀ ਫ਼ਿਲਮ ‘ਦ ਕਸ਼ਮੀਰ ਫ਼ਾਈਲਜ਼’ ਲਈ ਬਹੁਤ ਅਹਿਮ ਭੂਮਿਕਾ ਲਈ ਕਾਸਟ ਕੀਤਾ ਸੀ। yograj-singh ਹੋਰ ਪੜ੍ਹੋ :

yograj-singh ਵਿਵੇਕ ਵੱਲੋਂ ਇਹ ਫ਼ਿਲਮ ਕਸ਼ਮੀਰ ਵਿੱਚ ਹੋਏ ਘੱਟ-ਗਿਣਤੀਆਂ ਦੇ ਕਤਲੇਆਮ ਨਾਲ ਸਬੰਧਤ ਹੈ । ਜਿਸ ਵਿੱਚ ਉਹਨਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ । ਵਿਵੇਕ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਯੋਗਰਾਜ ਸਿੰਘ ਨੂੰ ਫ਼ਿਲਮ ਵਿੱਚੋਂ ਇਸ ਲਈ ਬਾਹਰ ਕੀਤਾ ਗਿੳਾ ਹੈ ਕਿ ਉਹਨਾਂ ਦੇ ਭਾਸ਼ਣ ਭੜਕਾਉ ਹੁੰਦੇ ਹਨ ।  yograj ਤੁਹਾਨੂੰੰ ਦੱਸ ਦਿੰਦੇ ਹਾਂ ਕਿ ਪੰਜਾਬੀ ਫ਼ਿਲਮ ਇੰਡਸਟਰੀ ਵੱਲੋਂ ਕਿਸਾਨ ਅੰਦੋਲਨ ਦਾ ਲਗਾਤਾਰ ਸਮਰਥਨ ਕੀਤਾ ਜਾ ਰਿਹਾ ਹੈ । ਪਰ ਬਾਲੀਵੁੱਡ ਦੇ ਕੁਝ ਕੁ ਸਿਤਾਰਿਆਂ ਨੂੰ ਛੱਡ ਕੇ ਬਾਕੀ ਫ਼ਿਲਮੀ ਸਿਤਾਰੇ ਇਸ ਤੋਂ ਦੂਰੀ ਬਣਾ ਕੇ ਬੈਠੇ ਹਨ ।

0 Comments
0

You may also like