
ਕੋਰੋਨਾ ਦਾ ਕਹਿਰ ਦੇਸ਼ ਭਰ ‘ਚ ਜਾਰੀ ਹੈ । ਕੋਰੋਨਾ ਦੇ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਅਜਿਹੇ ‘ਚ ਸਿਹਤ ਮਾਹਿਰ ਗਰਮ ਪਾਣੀ (Hot Water) ਦੇ ਸੇਵਨ ਦੇ ਨਾਲ ਨਾਲ ਇਮਿਊਨਿਟੀ ਵਧਾਉਣ ਵਾਲੀ ਡਾਈਟ ਲੈਣ ‘ਤੇ ਵੀ ਜ਼ੋਰ ਦੇ ਰਹੇ ਹਨ । ਪਰ ਇਸ ਦੇ ਨਾਲ ਹੀ ਗਰਮ ਪਾਣੀ ਪੀਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ । ਗਰਮ ਪਾਣੀ ਪੀਣ ਦੇ ਨਾਲ ਇੱਕ ਤਾਂ ਸਰਦੀਆਂ ‘ਚ ਪਾਚਨ ਪ੍ਰਕਿਰਿਆ ਠੀਕ ਰਹਿੰਦੀ ਹੈ । ਇਸ ਦੇ ਨਾਲ ਹੀ ਸਰਦੀ ਜ਼ੁਕਾਮ ਤੋਂ ਵੀ ਰਾਹਤ ਮਿਲਦੀ ਹੈ । ਆਮ ਤੌਰ ‘ਤੇ ਲੋਕ ਗਰਮ ਪਾਣੀ ਦਾ ਇਸਤੇਮਾਲ ਭਾਰ ਘਟਾਉਣ ਦੇ ਲਈ ਕਰਦੇ ਹਨ ।

ਹੋਰ ਪੜ੍ਹੋ : ਹੁਣ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦਾ 12 ਸਾਲ ਬਾਅਦ ਟੁੱਟਿਆ ਰਿਸ਼ਤਾ, ਪਤਨੀ ਨਾਲੋਂ ਵੱਖ ਹੋਣ ਦਾ ਕੀਤਾ ਐਲਾਨ
ਪਰ ਕੋਰੋਨਾ ਕਾਲ ‘ਚ ਗਰਮ ਪਾਣੀ ਦੇ ਨਾਲ ਸਿਹਤ ਨੂੰ ਕਈ ਫਾਇਦੇ ਪਹੁੰਚਦੇ ਹਨ ।ਪਰ ਰਾਤ ਨੂੰ ਗਰਮ ਪਾਣੀ ਪੀਣ ਦੇ ਬਹੁਤ ਸਾਰੇ ਫਾਇਦੇ ਹਨ । ਜੇਕਰ ਤੁਸੀਂ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਗਰਮ ਪਾਣੀ ਦਾ ਸੇਵਨ ਕਰਦੇ ਹੋ ਤਾਂ ਅਜਿਹਾ ਕਰਨ ਨਾਲ ਤੁਸੀਂ ਡਿਪ੍ਰੈਸ਼ਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਇਸ ਦੇ ਨਾਲ ਹੀ ਗਰਮ ਪਾਣੀ ਪੀਣ ਨਾਲ ਤੁਹਾਡਾ ਮੂਡ ਵੀ ਤਰੋ-ਤਾਜ਼ਾ ਰਹਿੰਦਾ ਹੈ।

ਜੇਕਰ ਤੁਹਾਨੂੰ ਨੀਂਦ ਦੀ ਸਮੱਸਿਆ ਹੈ ਜਾਂ ਨੀਂਦ ਦੀ ਕਮੀ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਕੋਸਾ ਪਾਣੀ ਪੀਣਾ ਇਸ ਸਮੱਸਿਆ ਨੂੰ ਦੂਰ ਕਰਨ 'ਚ ਫ਼ਾਇਦੇਮੰਦ ਹੁੰਦਾ ਹੈ। ਦੂਜੇ ਪਾਸੇ ਗਰਮ ਪਾਣੀ ਪੀਣ ਨਾਲ ਡਿਪ੍ਰੈਸ਼ਨ ਤੇ ਤਣਾਅ ਦੋਵਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਤੁਸੀਂ ਵੀ ਗਰਮ ਪਾਣੀ ਦਾ ਇਸਤੇਮਾਲ ਨਹੀਂ ਕਰਦੇ ਤਾਂ ਅੱਜ ਤੋਂ ਹੀ ਗਰਮ ਪਾਣੀ ਦਾ ਇਸਤੇਮਾਲ ਸ਼ੁਰੂ ਕਰ ਦਿਓ । ਕਿਉਂਕਿ ਇਸ ਦੇ ਅਨੇਕਾਂ ਫਾਇਦੇ ਹਨ ਅਤੇ ਕੁਝ ਦਿਨਾਂ ਬਾਅਦ ਇਸ ਦਾ ਅਸਰ ਤੁਸੀਂ ਖੁਦ ਵੇਖੋਗੇ ।