ਯੁੱਧਵੀਰ ਮਾਣਕ ਨੇ ਆਪਣੇ ਮਰਹੂਮ ਪਿਤਾ ਕੁਲਦੀਪ ਮਾਣਕ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਬਚਪਨ ਦੀ ਤਸਵੀਰ

Written by  Lajwinder kaur   |  July 13th 2020 03:28 PM  |  Updated: July 13th 2020 03:28 PM

ਯੁੱਧਵੀਰ ਮਾਣਕ ਨੇ ਆਪਣੇ ਮਰਹੂਮ ਪਿਤਾ ਕੁਲਦੀਪ ਮਾਣਕ ਨੂੰ ਯਾਦ ਕਰਦੇ ਹੋਏ ਸ਼ੇਅਰ ਕੀਤੀ ਬਚਪਨ ਦੀ ਤਸਵੀਰ

ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ । ਉਹ ਸੋਸ਼ਲ ਮੀਡੀਆ ਉੱਤੇ ਆਪਣੀ ਪੁਰਾਣੀਆਂ ਯਾਦਾਂ ਨੂੰ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ ।

 ਹੋਰ ਵੇਖੋ: ਅਫਸਾਨਾ ਖ਼ਾਨ ਬਹੁਤ ਜਲਦ ਨਵੇਂ ਗੀਤ ‘ਪੈਰ’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਦਰਸ਼ਕਾਂ ਨੂੰ ਪੋਸਟਰ ਆ ਰਿਹਾ ਹੈ ਖੂਬ ਪਸੰਦ

ਇਸ ਤਸਵੀਰ ‘ਚ ਉਹ ਆਪਣੇ ਪਿਤਾ ਤੇ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ ਜਿਸ ‘ਚ ਉਹ ਕੇਕ ਦੇ ਨਾਲ ਨਜ਼ਰ ਆ ਰਹੇ ਨੇ ।

ਇਸ ਫੋਟੋ ‘ਚ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਤੇ ਸ਼ਕਤੀ ਮਾਣਕ ਦਿਖਾਈ ਦੇ ਰਹੇ ਨੇ । ਮਰਹੂਮ ਗਾਇਕ ਕੁਲਦੀਪ ਮਾਣਕ ਬਹੁਤ ਖੁਸ਼ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ ।

ਕੁਲਦੀਪ ਮਾਣਕ ਦਾ ਜਨਮ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਦੇ ਰਹਿਣ ਵਾਲੇ ਗਾਇਕ ਨਿੱਕਾ ਖ਼ਾਨ ਦੇ ਘਰ 15 ਨਵੰਬਰ 1951 ਨੂੰ ਹੋਇਆ ਸੀ । ਕੁਲਦੀਪ ਮਾਣਕ ਦਾ ਬਚਪਨ ਦਾ ਨਾਂ ਲਤੀਫ਼ ਮੁਹੰਮਦ ਸੀ । ਉਹਨਾਂ ਨੂੰ ਗਾਇਕੀ ਵਿਰਾਸਤ ਵਿੱਚ ਹੀ ਮਿਲੀ ਸੀ ਕਿਉਂਕਿ ਉਹਨਾਂ ਦੇ ਪੂਰਵਜ਼ ਮਹਾਰਾਜਾ ਹੀਰਾ ਸਿੰਘ ਦੇ ਦਰਬਾਰ ਵਿੱਚ ਰਾਗੀ ਸਨ । ਕੁਲਦੀਪ ਮਾਣਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਬਿਹਤਰੀਨ ਗੀਤ ਦਿੱਤੇ ਨੇ, ਜੋ ਅੱਜ ਵੀ ਦਰਸ਼ਕਾਂ ਦੇ ਦਿਲਾਂ ‘ਚ ਵੱਸਦੇ ਨੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network