ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਕਰਵਾਈ ਪੂਜਾ, ਸਾਂਝੀ ਕੀਤੀ ਤਸਵੀਰ

Written by  Lajwinder kaur   |  October 11th 2019 04:25 PM  |  Updated: October 11th 2019 04:38 PM

ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ‘ਤੇ ਕਰਵਾਈ ਪੂਜਾ, ਸਾਂਝੀ ਕੀਤੀ ਤਸਵੀਰ

ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਜੋ ਕਿ ਟੀਵੀ ਦੀ ਸਭ ਤੋਂ ਜ਼ਿਆਦਾ ਮਸ਼ਹੂਰ ਜੋੜੀ ਹੈ। ਦੋਵਾਂ ਅਦਾਕਾਰਾਂ ਨੂੰ ਸੋਸ਼ਲ ਮੀਡੀਆ ਉੱਤੇ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਇਹ ਚਰਚਿਤ ਲਵ ਬਰਡਸ ਜਿਨ੍ਹਾਂ ਨੇ ਦੋ-ਤਿੰਨ ਸਾਲ ਤੱਕ ਇੱਕ-ਦੂਜੇ ਨੂੰ ਡੇਟ ਕਰਦੇ ਹੋਏ ਪਿਛਲੇ ਸਾਲ ਵਿਆਹ ਕਰਵਾ ਲਿਆ ਸੀ। ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਜੋ ਕਿ ਪਿਛਲੇ ਸਾਲ 12 ਅਕਤੂਬਰ ਨੂੰ ਵਿਆਹ ਦੇ ਪਵਿੱਤਰ ਰਿਸ਼ਤੇ 'ਚ ਬੱਝੇ ਗਏ ਸਨ।

ਯੁਵਿਕਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਛੋਟੀ ਜਿਹੀ ਪੂਜਾ ਵਿਆਹ ਦੀ ਪਹਿਲੀ ਵਰ੍ਹੇਗੰਢ ਉੱਤੇ..’.

 

View this post on Instagram

 

❤️

A post shared by Yuvikachaudhary (@yuvikachaudhary) on

ਇਸ ਤਸਵੀਰ ‘ਚ ਯੁਵਿਕਾ ਚੌਧਰੀ ਤੇ ਨਾਲ ਪ੍ਰਿੰਸ ਨਰੂਲਾ ਵੀ ਨਜ਼ਰ ਆ ਰਹੇ ਹਨ। ਇਸ ਪੂਜਾ ‘ਚ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਨਜ਼ਰ ਆ ਰਹੇ ਹਨ। ਇਸ ਪੋਸਟ ਉੱਤੇ ਟੀਵੀ ਜਗਤ ਦੀਆਂ ਹਸਤੀਆਂ ਵੱਲੋਂ ਵਧਾਈਆਂ ਵਾਲੇ ਮੈਸੇਜ ਆ ਰਹੇ ਹਨ। ਫੈਨਜ਼ ਵੱਲੋਂ ਵੀ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network