ਪਾਲੀਵੁੱਡ ਤੋਂ ਆਈ ਖੁਸ਼ੀ ਦੀ ਖ਼ਬਰ, ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਬਣੇ ਮੰਮੀ-ਪਾਪਾ

Written by  Rupinder Kaler   |  May 12th 2020 02:02 PM  |  Updated: May 12th 2020 02:02 PM

ਪਾਲੀਵੁੱਡ ਤੋਂ ਆਈ ਖੁਸ਼ੀ ਦੀ ਖ਼ਬਰ, ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਬਣੇ ਮੰਮੀ-ਪਾਪਾ

ਲਾਕਡਾਊਨ ਦੇ ਚਲਦੇ ਪਾਲੀਵੁੱਡ ਤੋਂ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ, ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਮੰਮੀ ਪਾਪਾ ਬਣ ਗਏ ਹਨ । ਉਹਨਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ, ਜਿਸ ਦੀ ਜਾਣਕਾਰੀ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ । ਇਸ ਖੁਸ਼ੀ ਦੀ ਖ਼ਬਰ ਨਾਲ ਰਾਜ ਗਾਇਕ ਹੰਸ ਰਾਜ ਹੰਸ ਦਾਦਾ ਬਣ ਗਏ ਹਨ ਜਦੋਂ ਕਿ ਨਵਰਾਜ ਹੰਸ ਤਾਇਆ ਬਣ ਗਏ ਹਨ ।

ਇਸ ਖੁਸ਼ੀ ਦੀ ਖ਼ਬਰ ਨੂੰ ਲੈ ਕੇ ਯੁਵਰਾਜ ਹੰਸ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਸੋਸ਼ਲ ਮੀਡੀਆ ਤੇ ਵਧਾਈ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ ।

ਇਹ ਜੋੜੀ ਇੱਕ ਦੂਜੇ ਨੂੰ ਲੰਮੇ ਸਮੇਂ ਤੋਂ ਡੇਟ ਕਰਦੀ ਆ ਰਹੀ ਸੀ । ਮਾਨਸੀ ਸ਼ਰਮਾ ਛੋਟੇ ਪਰਦੇ ਤੇ ਪਿਛਲੇ ਕਈ ਸਾਲਾਂ ਤੋਂ ਆਪਣੀ ਅਦਾਕਾਰੀ ਨਾਲ ਰਾਜ ਕਰਦੀ ਆ ਰਹੀ ਹੈ ਜਦੋਂ ਕਿ ਯੁਵਰਾਜ ਹੰਸ ਪੰਜਾਬੀ ਇੰਡਸਟਰੀ ਵਿੱਚ ਆਪਣੇ ਗਾਣਿਆਂ ਤੇ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network