ਯੁਵਰਾਜ ਹੰਸ ਨੇ ਆਪਣੇ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ

Written by  Lajwinder kaur   |  September 07th 2021 12:14 PM  |  Updated: September 07th 2021 12:21 PM

ਯੁਵਰਾਜ ਹੰਸ ਨੇ ਆਪਣੇ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ

ਪੰਜਾਬੀ ਐਕਟਰ ਤੇ ਗਾਇਕ ਯੁਵਰਾਜ ਹੰਸ  Yuvraaj Hans ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪਤਨੀ ਮਾਨਸੀ ਸ਼ਰਮਾ Mansi Sharma ਤੇ ਪੁੱਤ ਰੇਦਾਨ ਹੰਸ Hredaan Hansਦੇ ਨਾਲ ਆਪਣੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਇੱਕ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਬਹੁਤ ਹੀ ਪਿਆਰਾ ਜਿਹਾ ਸੁਨੇਹਾ ਦਿੱਤਾ ਹੈ।

mansi sharma wished happy birthday yuvraaj hans Image Source: instagram

ਹੋਰ ਪੜ੍ਹੋ : ਨੀਰੂ ਬਾਜਵਾ ਦੇ ਘਰ ਜਸ਼ਨ ਦਾ ਮਾਹੌਲ, ਆਪਣੀ ਵੱਡੀ ਧੀ ਦੇ ਨਾਲ ਨੱਚਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਜ਼ਿੰਦਗੀ ਖ਼ੂਬਸੂਰਤ ਹੈ..ਇਹ ਦੇਣ ਬਾਰੇ ਹੈ..ਇਹ ਪਰਿਵਾਰ ਬਾਰੇ ਹੈ  ??’ । ਤਸਵੀਰ 'ਚ ਯੁਵਰਾਜ ਹੰਸ ਨੇ ਰੇਦਾਨ ਨੂੰ ਗੋਦੀ ਚੁੱਕਿਆ ਹੋਇਆ ਹੈ ਤੇ ਮਾਨਸੀ ਨੂੰ ਗੱਲਵਕੜੀ ਪਾਈ ਹੋਈ ਹੈ। ਦਰਸ਼ਕਾਂ ਨੂੰ ਇਹ ਪਰਿਵਾਰਕ ਤਸਵੀਰ ਖੂਬ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

inside image of yuvraj hans with family-min Image Source: instagram

ਹੋਰ ਪੜ੍ਹੋ : ਇਸ ਪੁਰਾਣੀ ਤਸਵੀਰ ‘ਚ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਟੀਵੀ ਤੇ ਬਾਲੀਵੁੱਡ ਅਦਾਕਾਰਾ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਪਰਿਵਾਰ ਨਾਲ ਰੱਖਦੀ ਹੈ ਸੰਬੰਧ

ਜੇ ਗੱਲ ਕਰੀਏ ਯੁਵਰਾਜ ਹੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਕਾਫੀ ਸਮੇਂ ਤੋਂ ਜੁੜੇ ਹੋਏ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਬਹੁਤ ਜਲਦ ਉਹ ਪਰਿੰਦੇ, ਯਾਰ ਅਣਮੁੱਲੇ ਰਿਟਰਨਜ਼ ਤੇ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਇਕੱਠੇ ਪਰਿੰਦੇ ਫ਼ਿਲਮ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਮਾਨਸੀ ਸ਼ਰਮਾ ਕਈ ਨਾਮੀ ਟੀਵੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network