ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਘਰ ਆਉਣ ਵਾਲੀ ਕਿਹੜੀ ਵੱਡੀ ਖੁਸ਼ੀ, ਲੋਕ ਦੇ ਰਹੇ ਨੇ ਵਧਾਈਆਂ

written by Lajwinder kaur | January 17, 2020

ਪੰਜਾਬੀ ਅਦਾਕਾਰ ਤੇ ਗਾਇਕ ਯੁਵਰਾਜ ਹੰਸ ਦੀ ਲਾਈਫ਼ ਪਾਟਨਰ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਨਵੀਂ ਲੁੱਕ ਵਾਲੀ ਤਸਵੀਰ ਸ਼ੇਅਰ ਕੀਤੀ ਹੈ। ਜੀ ਹਾਂ ਤਸਵੀਰ ‘ਚ ਉਹ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਨੇ ਤੇ ਕਪੈਸ਼ਨ ‘ਚ ਲਿਖਿਆ ਹੈ, ‘ਸਸ਼ਸ਼ਸ਼ਸ਼!!!! ਕੁਝ ਵੱਡਾ ਆਉਣ ਵਾਲਾ ਹੈ..ਬਲੈਸਡ..ਧੰਨਵਾਦ ਰੱਬ ਜੀ ਇੰਨਾ ਕੁਝ ਦੇਣ ਲਈ...’ ਇਸ ਪੋਸਟ ਤੋਂ ਬਾਅਦ ਲੋਕੀ ਉਨ੍ਹਾਂ ਨੂੰ ਵਧਾਈ ਦੇ ਰਹੇ ਨੇ। ਉਨ੍ਹਾਂ ਦੇ ਚਾਹੁਣ ਵਾਲੇ ਕਮੈਂਟਸ ‘ਚ ਗੁੱਡ ਨਿਊਜ਼ ਲਿਖ ਕੇ ਵਧਾਈਆਂ ਦੇ ਰਹੇ ਹਨ।

ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਮਨਾ ਰਹੇ ਨੇ ਵਿਆਹ ਦੀ ਦੂਜੀ ਵਰ੍ਹੇਗੰਢ, ਗਾਇਕ ਨੇ ਸਾਂਝੀ ਕੀਤੀ ਤਸਵੀਰ ਦੱਸ ਦਈਏ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਹੋਰਾਂ ਨੇ ਪਿਛਲੇ ਸਾਲ ਫਰਵਰੀ ਮਹੀਨੇ ‘ਚ ਵਿਆਹ ਕਰਵਾ ਲਿਆ ਸੀ। ਦੋਵਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਲਾਵਾਂ ਲਈਆਂ ਸਨ। ਇਸ ਵਿਆਹ ‘ਚ ਦੋਵੇਂ ਪਰਿਵਾਰਾਂ ਦੇ ਮੈਬਰਾਂ ਤੋਂ ਇਲਾਵਾ ਖਾਸ ਰਿਸ਼ਤੇਦਾਰ ਸ਼ਾਮਿਲ ਹੋਏ ਸਨ। ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਪੰਜਾਬੀ ਕਲਾਕਾਰਾਂ ਨੇ ਖੂਬ ਰੌਣਕਾਂ ਲਗਾਈਆਂ ਸਨ। ਹੁਣ ਦੇਖਦੇ ਹਾਂ ਮਾਨਸੀ ਸ਼ਰਮਾ ਕਦੋਂ ਤੇ ਕਿਹੜੀ ਵੱਡੀ ਖੁਸ਼ਖਬਰੀ ਤੋਂ ਪਰਦਾ ਚੁੱਕਣਗੇ।
ਜੇ ਗੱਲ ਕਰੀਏ  ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਯੁਵਰਾਜ ਹੰਸ ਦੇ ਨਾਲ ਪੰਜਾਬੀ ਫ਼ਿਲਮ ਪਰਿੰਦੇ ‘ਚ ਨਜ਼ਰ ਆਉਣਗੇ।

0 Comments
0

You may also like