ਗੋਆ ਦੀ ਬੀਚ ‘ਤੇ ਹੱਥਾਂ ‘ਚ ਹੱਥ ਪਾਈ ਘੁੰਮਦੇ ਨਜ਼ਰ ਆਏ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਦੋਵਾਂ ਦੀ ਇਹ ਪਿਆਰੀ ਜਿਹੀ ਵੀਡੀਓ

written by Lajwinder kaur | October 30, 2020

ਪੰਜਾਬੀ ਸਿੰਗਰ ਤੇ ਐਕਟਰ ਯੁਵਰਾਜ ਹੰਸ ਜੋ ਕਿ ਏਨੀਂ ਦਿਨੀਂ ਫੈਮਿਲੀ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ । ਜਿਸ ਕਰਕੇ ਉਹ ਆਪਣੇ ਪਰਿਵਾਰ ਦੇ ਛੁੱਟੀਆਂ ਦਾ ਲੁਤਫ ਲੈ ਰਹੇ ਨੇ । ਅਜਿਹੇ ‘ਚ ਉਨ੍ਹਾਂ ਦਾ ਇੱਕ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । yuvraj hans spend family time in goa ਹੋਰ ਪੜ੍ਹੋ : ਹਰਭਜਨ ਸਿੰਘ ਨੇ ਪਿਆਰੀ ਜਿਹੀ ਵੀਡੀਓ ਪਾ ਕੇ ਪਤਨੀ ਗੀਤਾ ਬਸਰਾ ਨੂੰ ਦਿੱਤੀ ਮੈਰਿਜ ਐਨੀਵਰਸਰੀ ਦੀ ਵਧਾਈ, ਪੰਜ ਸਾਲ ਪਹਿਲਾਂ ਗੁਰੂ ਘਰ ‘ਚ ਲਈਆਂ ਸੀ ਲਾਵਾਂ
ਇਸ ਵੀਡੀਓ ‘ਚ ਯੁਵਰਾਜ ਹੰਸ ਆਪਣੀ ਪਤਨੀ ਮਾਨਸੀ ਸ਼ਰਮਾ ਦੇ ਨਾਲ ਗੋਆ ਦੀ ਬੀਚ ਉੱਤੇ ਘੁੰਮਦੇ ਹੋਏ ਦਿਖਾਈ ਦੇ ਰਹੇ ਨੇ । ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । mansi sharma shared her new pic ਇਸ ਵਡੀਓ ਨੂੰ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਹਰਨੂਰ ਦਾ ‘Wallian’ ਗੀਤ ਸੁਣਨ ਨੂੰ ਮਿਲ ਰਿਹਾ ਹੈ । ਇਸ ਪੋਸਟ ਉੱਤੇ ਫੈਨਜ਼ ਹਾਰਟ ਵਾਲੇ ਤੇ ਕਿੱਸ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਨੇ । mansi shrama ਜੇ ਗੱਲ ਕਰੀਏ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਪਰਿੰਦੇ ‘ਚ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ।  

0 Comments
0

You may also like