
ਯੁਵਰਾਜ ਹੰਸ ਦੀ ਨਵੀਂ ਫ਼ਿਲਮ ‘ਯਾਰ ਅਣਮੁੱਲੇ-2’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ । ਫ਼ਿਲਮ ਦੇ ਟ੍ਰੇਲਰ ਨੂੰ ਪੰਜਾਬੀ ਫ਼ਿਲਮਾਂ ਦੇਖਣ ਵਾਲੇ ਕਾਫੀ ਪਸੰਦ ਕਰ ਰਹੇ ਹਨ । ਇਸ ਫ਼ਿਲਮ ਨੂੰ ਲੈ ਕੇ ਯੁਵਰਾਜ ਹੰਸ ਵੀ ਕਾਫੀ ਉਤਸ਼ਾਹਿਤ ਹਨ । ਇੱਕ ਮੀਡੀਆ ਹਾਊਸ ਨੂੰ ਦਿੱਤੀ ਇੰਟਰਵਿਊ ਵਿੱਚ ਉਹਨਾਂ ਨੇ ਕਿਹਾ ਕਿ ਇਸ ਫ਼ਿਲਮ ਵਿੱਚ ਹਰ ਤਰ੍ਹਾਂ ਦਾ ਮਸਾਲਾ ਹੈ, ਜਿਸ ਕਰਕੇ ਇਹ ਫ਼ਿਲਮ ਬਾਕਸ ਆਫ਼ਿਸ ਤੇ ਪਹਿਲੀ ‘ਯਾਰ ਅਣਮੁੱਲੇ’ ਤੋਂ ਵਧੀਆ ਪ੍ਰਫਾਰਮੈਂਸ ਦਿਖਾਏਗੀ । https://www.instagram.com/p/B9oS3wmldZw/ ਇਸ ਦੇ ਨਾਲ ਹੀ ਉਹਨਾਂ ਨੇ ਉਹਨਾਂ ਖ਼ਬਰਾਂ ਤੇ ਵੀ ਮੋਹਰ ਲਗਾ ਦਿੱਤੀ ਹੈ ਕਿ ਉਹਨਾਂ ਦੇ ਘਰ ਛੇਤੀ ਹੀ ਗੁੱਡ ਨਿਊਜ਼ ਆਉਣ ਵਾਲੀ ਹੈ । ਉਹਨਾਂ ਨੇ ਕਿਹਾ ਕਿ ਉਹ ਤੇ ਮਾਨਸੀ ਸ਼ਰਮਾ ਛੇਤੀ ਹੀ ਮਾਤਾ ਪਿਤਾ ਬਣਨ ਵਾਲੇ ਹਨ । ਯੁਵਰਾਜ ਹੰਸ ਨੇ ਕਿਹਾ ਕਿ ਉਹਨਾਂ ਦੇ ਘਰ ਮਈ ਵਿੱਚ ਇਹ ਗੁੱਡ ਨਿਊਜ਼ ਆਵੇਗੀ । https://www.instagram.com/p/B9HebcjlOEk/ ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਇਹ ਖ਼ਬਰਾਂ ਆ ਰਹੀਆਂ ਸਨ ਕਿ ਯੁਵਰਾਜ ਹੰਸ ਪਿਤਾ ਬਣਨ ਵਾਲੇ ਹਨ, ਪਰ ਹੁਣ ਯੁਵਰਾਜ ਨੇ ਖੁਦ ਇਹਨਾਂ ਖ਼ਬਰਾਂ ਤੇ ਮੋਹਰ ਲਗਾ ਦਿੱਤੀ ਹੈ । https://www.instagram.com/p/B8EYDwPlrp-/