Advertisment

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਬੱਝੇ ਵਿਆਹ ਦੇ ਬੰਧਨ 'ਚ, ਦੇਖੋ ਤਸਵੀਰਾਂ

author-image
By Aaseen Khan
New Update
ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਬੱਝੇ ਵਿਆਹ ਦੇ ਬੰਧਨ 'ਚ, ਦੇਖੋ ਤਸਵੀਰਾਂ
Advertisment
ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਬੱਝੇ ਵਿਆਹ ਦੇ ਬੰਧਨ 'ਚ, ਦੇਖੋ ਤਸਵੀਰਾਂ : ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਜਿੰਨ੍ਹਾਂ ਦੇ ਵਿਆਹ ਦੀ ਚਰਚਾ ਪਿਛਲੇ ਲੰਬੇ ਸਮੇਂ ਤੋਂ ਛਿੜੀ ਹੋਈ ਹੈ। ਕੁਝ ਦਿਨ ਪਹਿਲਾਂ ਤੋਂ ਯੁਵਰਾਜ ਹੰਸ ਤੇ ਮਾਨਸੀ ਦੀਆਂ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਪਰ ਅੱਜ ਯੁਵਰਾਜ ਹੰਸ ਮਾਨਸੀ ਸ਼ਰਮਾ ਨੂੰ ਵਿਆਉਣ ਰਿਸ਼ਤੇਦਾਰਾਂ ਅਤੇ ਪਰਿਵਾਰ ਸਮੇਤ ਆ ਹੀ ਗਏ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਦੋਨਾਂ ਨੇ ਲਾਵਾਂ ਲਈਆਂ ਅਤੇ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ। yuvraj hans got married with mansi sharma yuvraj hans got married with mansi sharma ਹਾਲ ਹੀ ‘ਚ ਯੁਵਰਾਜ ਹੰਸ ਦੇ ਵਟਨਾ ਵਾਲੀ ਰਸਮ ਦੀ ਵੀਡੀਓ ਕਾਫੀ ਵਾਇਰਲ ਹੋਈ ਤੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਵਿਆਹ ਦੀਆਂ ਰੌਣਕਾਂ ਵਾਲੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
Advertisment
yuvraj hans got married with mansi sharma yuvraj hans got married with mansi sharma ਪੰਜਾਬੀ ਸਿੰਗਰ ਤੇ ਅਦਾਕਾਰ ਯੁਵਰਾਜ ਹੰਸ ਤੇ ਅਦਾਕਾਰਾ ਮਾਨਸੀ ਸ਼ਰਮਾ ਦੀ ਮੰਗਣੀ ਪਿਛਲੇ ਸਾਲ ਹੋ ਚੁੱਕੀ ਸੀ ਅਤੇ ਦੋਨੋ ਕਾਫੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ ਤੇ ਹੁਣ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। yuvraj hans got married with mansi sharma yuvraj hans got married with mansi sharma ਵਿਆਹ ਪੂਰੇ ਰਿਤੀ ਰਿਵਾਜ਼ਾਂ ਨਾਲ ਨੇਪਰੇ ਚੜਾਇਆ ਗਿਆ ਹੈ। ਵਿਆਹ 'ਚ ਨਵਰਾਜ ਹੰਸ ਅਤੇ ਉਹਨਾਂ ਦੇ ਪਿਤਾ ਗਾਇਕ ਹੰਸ ਰਾਜ ਹੰਸ ਮਿਲਣੀਆਂ ਕਰਦੇ ਹੋਏ ਵੀ ਨਜ਼ਰ ਆਏ। ਜ਼ਿੰਦਗੀ ਭਰ ਲਈ ਇੱਕ ਮਿੱਕ ਹੋਏ ਯੁਵਰਾਜ ਅਤੇ ਮਾਨਸੀ ਨੂੰ ਪੂਰੀ ਪੰਜਾਬੀ ਇੰਡਸਟਰੀ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹੋਰ ਵੇਖੋ : ਯੁਵਰਾਜ ਹੰਸ ਦੇ ਵਿਆਹ ਤੋਂ ਪਹਿਲਾਂ ਮਾਨਸੀ ਸ਼ਰਮਾ ਦੀਆਂ ਤਸਵੀਰਾਂ ਹੋਈਆਂ ਵਾਇਰਲ, ਦੇਖੋ ਤਸਵੀਰਾਂ yuvraj hans got married with mansi sharma yuvraj hans got married with mansi sharma ਦੱਸ ਦਈਏ ਪਿਛਲੇ ਦਿਨੀ ਪੰਜਾਬੀ ਇੰਡਸਟਰੀ ਦੇ ਨਾਮਵਰ ਗਾਇਕ ਅਤੇ ਅਦਾਕਾਰ ਨਿੰਜਾ ਅਤੇ ਅਲਫਾਜ਼ ਵੀ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਤੋਂ ਇਲਾਵਾ ਗਾਇਕ ਕਰਨ ਔਜਲਾ ਨੇ ਵੀ ਕੈਨੇਡਾ 'ਚ ਵਿਆਹ ਕਰਵਾ ਲਿਆ ਹੈ। ਇਹਨਾਂ ਸਭ ਤੋਂ ਬਾਅਦ ਹੁਣ ਯੁਵਰਾਜ ਅਤੇ ਮਾਨਸੀ ਇੱਕ ਦੂਜੇ ਦੇ ਹਮਸਫਰ ਬਣ ਚੁੱਕੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment