ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਆਪਣੇ ਬੇਟੇ ਹਰੀਦਾਨ ਯੁਵਰਾਜ ਹੰਸ ਦਾ ਪਹਿਲੀ ਵਾਰ ਦਿਖਾਇਆ ਚਿਹਰਾ, ਨਵੀਆਂ ਤਸਵੀਰਾਂ ਕੀਤੀਆਂ ਸ਼ੇਅਰ

Written by  Rupinder Kaler   |  June 24th 2020 07:53 AM  |  Updated: June 24th 2020 07:53 AM

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਆਪਣੇ ਬੇਟੇ ਹਰੀਦਾਨ ਯੁਵਰਾਜ ਹੰਸ ਦਾ ਪਹਿਲੀ ਵਾਰ ਦਿਖਾਇਆ ਚਿਹਰਾ, ਨਵੀਆਂ ਤਸਵੀਰਾਂ ਕੀਤੀਆਂ ਸ਼ੇਅਰ

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਆਪਣੇ ਬੇਟੇ ਹਰੀਦਾਨ ਯੁਵਰਾਜ ਹੰਸ ਦੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਹਨਾਂ ਤਸਵੀਰਾਂ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਹਰੀਦਾਨ ਦੀ ਸ਼ਕਲ ਵੀ ਨਜ਼ਰ ਆ ਰਹੀ ਹੈ । ਤਸਵੀਰਾਂ ਦੀ ਗੱਲ ਕੀਤੀ ਜਾਵੇ ਤਾਂ ਇੱਕ ਤਸਵੀਰ ਵਿੱਚ ਮਾਨਸੀ ਨੇ ਹਰੀਦਾਨ ਨੂੰ ਗੋਦ ਵਿੱਚ ਚੁੱਕਿਆ ਹੋਇਆ ਹੈ । ਦੂਜੀ ਤਸਵੀਰ ਵਿੱਚ ਯੁਵਰਾਜ ਹੰਸ ਦਿਖਾਈ ਦੇ ਰਹੇ ਹਨ ਤੇ ਨਾਲ ਹੀ ਹਰੀਦਾਨ ਸੁੱਤਾ ਦਿਖਾਈ ਦੇ ਰਿਹਾ ਹੈ ।

https://www.instagram.com/p/CBxxb9cF0aj/

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਜਿੰਨੀਆਂ ਵੀ ਤਸਵੀਰਾਂ ਹਰੀਦਾਨ ਦੀਆਂ ਯੁਵਰਾਜ ਹੰਸ ਵੱਲੋਂ ਸ਼ੇਅਰ ਕੀਤੀਆਂ ਗਈਆਂ ਸਨ ਉਹਨਾਂ ਵਿੱਚ ਹਰੀਦਾਨ ਦਾ ਕਦੇ ਵੀ ਚਿਹਰਾ ਨਹੀਂ ਦਿਖਾਇਆ ਗਿਆ । ਇਸ ਦਾ ਕਾਰਨ ਵੀ ਯੁਵਰਾਜ ਹੰਸ ਨੇ ਇੱਕ ਪੋਸਟ ਸ਼ੇਅਰ ਕਰਕੇ ਦੱਸਿਆ ਸੀ । ਯੁਵਰਾਜ ਹੰਸ ਨੇ ਦੱਸਿਆ ਸੀ ਕਿ ਉਹਨਾਂ ਦੇ ਘਰ ਵਾਲਿਆਂ ਨੇ ਹਰੀਦਾਨ ਦਾ ਚਿਹਰਾ ਦਿਖਾਉਣ ਤੋਂ ਮਨਾ ਕੀਤਾ ਹੋਇਆ ਹੈ ।

https://www.instagram.com/p/CBxxyW4JLx_/

ਉਹਨਾਂ ਦਾ ਕਹਿਣਾ ਸੀ ਕਿ ਜਦੋਂ ਹਰੀਦਾਨ 40 ਦਿਨਾਂ ਦਾ ਹੋ ਜਾਵੇਗਾ ਉਸ ਤੋਂ ਬਾਅਦ ਦੀ ਉਸ ਦਾ ਚਿਹਰਾ ਦਿਖਾਇਆ ਜਾਵੇਗਾ । ਸ਼ਾਇਦ ਇਸੇ ਲਈ ਹਰੀਦਾਨ ਦਾ ਦੋਹਾਂ ਨੇ ਚਿਹਰਾ ਦਿਖਾਇਆ ਹੈ ।

https://www.instagram.com/p/CBUzTINpocL/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network