ਯੁਵਰਾਜ ਹੰਸ ਦੀ ਆਵਾਜ਼ ‘ਚ ਨਵਾਂ ਗੀਤ ‘ਅੱਲ੍ਹਾ ਸੁਣਦਾ ਏ’ ਰਿਲੀਜ਼

Written by  Shaminder   |  February 24th 2022 05:41 PM  |  Updated: February 24th 2022 05:41 PM

ਯੁਵਰਾਜ ਹੰਸ ਦੀ ਆਵਾਜ਼ ‘ਚ ਨਵਾਂ ਗੀਤ ‘ਅੱਲ੍ਹਾ ਸੁਣਦਾ ਏ’ ਰਿਲੀਜ਼

ਯੁਵਰਾਜ ਹੰਸ (Yuvraj Hans)ਦੀ ਆਵਾਜ਼ ‘ਚ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਦਾ ਵੀਡੀਓ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਮਾਨਸੀ ਸ਼ਰਮਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਇਸ ਗੀਤ ਨੂੰ ਸੁਪੋਟ ਕਰਨ ਦੇ ਲਈ ਵੀ ਆਖਿਆ ਹੈ । ਇਸ ਗੀਤ ਨੂੰ ‘ਅੱਲ੍ਹਾ ਸੁਣਦਾ ਏ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਦਲਜੀਤ ਚਿੱਟੀ ਨੇ ਲਿਖੇ ਹਨ ਅਤੇ ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

yuvraj hans ,, image From yuvraj hans song

ਹੋਰ ਪੜ੍ਹੋ : ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਲੋਕ, ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ

ਇਸ ਗੀਤ ‘ਚ ਇੱਕ ਮੁੰਡੇ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਉਹ ਇੱਕ ਕੁੜੀ ਨੂੰ ਚਾਹੁੰਦਾ ਹੈ ਅਤੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਅਕਸਰ ਬਿਆਨ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ ।ਪਰ ਕੁੜੀ ਦੇ ਮਨਸੂਬੇ ਕੁਝ ਹੋਰ ਹੀ ਹੁੰਦੇ ਹਨ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਯੁਵਰਾਜ ਹੰਸ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।

yuvraj hans song image From yuvraj hans song

ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਰਿਹਾ ਹੈ । ਯੁਵਰਾਜ ਹੰਸ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਕਈ ਹਿੱਟ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਯੁਵਰਾਜ ਹੰਸ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ ਅਤੇ ਗਾਇਕੀ ਦੀ ਗੁੜਤੀ ਉਨ੍ਹਾਂ ਨੂੰ ਆਪਣੇ ਘਰੋਂ ਹੀ ਮਿਲੀ ਹੈ । ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਵੀ ਇੱਕ ਬਿਹਤਰੀਨ ਅਦਾਕਾਰਾ ਹੈ ।

 

View this post on Instagram

 

A post shared by Mansi Sharma (@mansi_sharma6)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network