ਯੁਵਰਾਜ ਹੰਸ ਦੇ ਪੁੱਤਰ ਦੀ ਕਿਊਟ ਤਸਵੀਰ ਆਈ ਸਾਹਮਣੇ, ਗਾਇਕ ਨੇ ਕੀਤੀ ਸਾਂਝੀ

written by Shaminder | August 08, 2020

ਹਰੀਦਾਨ ਯੁਵਰਾਜ ਹੰਸ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਯੁਵਰਾਜ ਹੰਸ ਨੇ ਇਨ੍ਹਾਂ ਤਸਵੀਰਾਂ ਨੂੰ ਹਰੀਦਾਨ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਪਹਿਲੀ ਤਸਵੀਰ ‘ਚ ਹਰੀਦਾਨ ਆਪਣੇ ਪਾਪਾ ਯੁਵਰਾਜ ਹੰਸ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਆਪਣੇ ਪਿਤਾ ਦੀ ਗੋਦ ‘ਚ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ ।ਇਸ ਤਸਵੀਰ ‘ਚ ਉਸ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।

https://www.instagram.com/p/CDmHbl2jEK0/

ਦੱਸ ਦਈਏ ਕਿ ਇਹ ਜੋੜੀ ਦੇ ਘਰ ਮਈ ‘ਚ ਇੱਕ ਪੁੱਤਰ ਨੇ ਜਨਮ ਲਿਆ ਸੀ ।ਜਿਸ ਤੋਂ ਬਾਅਦ ਇਸ ਜੋੜੀ ਵੱਲੋਂ ਲਗਾਤਾਰ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਨੇ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/CCbiPnqji33/

ਗੀਤਾਂ ਦੇ ਨਾਲ ਨਾਲ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਜਲਦ ਹੀ ਆਪਣੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਸ’ ਦੇ ਨਾਲ ਹਾਜ਼ਰ ਹੋਣਗੇ । ਉੱਥੇ ਹੀ ਉਹ ਆਪਣੀ ਪਤਨੀ ਮਾਨਸੀ ਸ਼ਰਮਾ ਦੇ ਨਾਲ ਵੀ ਜਲਦ ਹੀ ਇੱਕ ਫ਼ਿਲਮ ‘ਚ ਵੀ ਨਜ਼ਰ ਆਉਣਗੇ ।

https://www.instagram.com/p/CBzeHhCD15Z/

0 Comments
0

You may also like