ਯੁਵਰਾਜ ਸਿੰਘ ਤੇ ਹੇਜ਼ਲ ਦਾ ਪੁੱਤਰ ਹੋਇਆ ਇੱਕ ਸਾਲ ਦਾ; ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ
ਯੁਵਰਾਜ ਸਿੰਘ ਤੇ ਹੇਜ਼ਲ ਦਾ ਪੁੱਤਰ ਹੋਇਆ ਇੱਕ ਸਾਲ ਦਾ; ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ
Yuvraj Singh and Hazel Keech’s son Orion his first birthday: ਕ੍ਰਿਕੇਟਰ ਯੁਵਰਾਜ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਪਿਛਲਾ ਸਾਲ ਯੁਵਰਾਜ ਤੇ ਹੇਜ਼ਲ ਲਈ ਬਹੁਤ ਹੀ ਖ਼ਾਸ ਰਿਹਾ ਸੀ, ਦੋਵਾਂ ਨੇ ਆਪਣੇ ਪਹਿਲੇ ਬੱਚੇ ਓਰੀਅਨ ਦਾ ਸਵਾਗਤ ਕੀਤਾ ਸੀ। ਜਿਸ ਕਰਕੇ ਦੋਵਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪੁੱਤਰ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਯੁਵਰਾਜ ਤੇ ਹੇਜ਼ਲ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਬਰਥਡੇਅ ਵਿਸ਼ ਕੀਤਾ ਹੈ।

ਹੋਰ ਪੜ੍ਹੋ : ਉਪਾਸਨਾ ਸਿੰਘ ਨਿਰਦੇਸ਼ਨ ‘ਚ ਕਰਨ ਜਾ ਰਹੀ ਹੈ ਡੈਬਿਊ; ਫ਼ਿਲਮ ‘ਯਾਰਾਂ ਦੀ ਪੌਂ ਬਾਰਾਂ’ ‘ਚ ਨਾਨਕ ਸਿੰਘ ਨਾਲ ਨਜ਼ਰ ਆਵੇਗੀ ਹਰਨਾਜ਼ ਸੰਧੂ
ਯੁਵਰਾਜ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਓਰੀਅਨ ਕੀਚ ਸਿੰਘ ਦੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਓਰੀਅਨ ਕੇਕ ਦੇ ਨਾਲ ਨਜ਼ਰ ਆ ਰਿਹਾ ਹੈ। ਹੇਜ਼ਲ ਨੇ ਓਰੀਅਨ ਨੂੰ ਫੜਿਆ ਹੋਇਆ ਹੈ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ। ਸ਼ਿਖਰ ਧਵਨ, ਰਾਹੁਲ ਸ਼ਰਮਾ ਤੋਂ ਇਲਾਵਾ ਕਈ ਹੋਰ ਨਾਮੀ ਹਸਤੀਆਂ ਨੇ ਕਮੈਂਟ ਕਰਕੇ ਓਰੀਅਨ ਨੂੰ ਬਰਥਡੇਅ ਵਿਸ਼ ਕੀਤਾ ਹੈ।

ਉੱਧਰ ਹੇਜ਼ਲ ਕੀਚ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਹੇਜ਼ਲ ਨੇ ਓਰੀਅਨ ਦੀਆਂ ਕੁਝ ਕਿਊਟ ਤਸਵੀਰਾਂ ਨੂੰ ਪੇਸ਼ ਕੀਤਾ ਹੈ ਨਾਲ ਹੀ ਉਨ੍ਹਾਂ ਨੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਆਪਣੇ ਪੁੱਤਰ ਨੂੰ ਜਨਮਦਿਨ ਦੀਆਂ ਵਧਾਈਆਂ ਵੀ ਦਿੱਤੀਆਂ ਨੇ। ਇਸ ਪੋਸਟ ਉੱਤੇ ਬਾਲੀਵੁੱਡ ਦੇ ਕਈ ਕਲਾਕਾਰਾਂ ਨੇ ਕਮੈਂਟ ਕਰਕੇ ਓਰੀਅਨ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਦੱਸ ਦਈਏ ਹੇਜ਼ਲ ਨੇ ਆਪਣੇ ਪਰਿਵਾਰ ਦੇ ਨਾਲ ਮਿਲਕੇ 13 ਜਨਵਰੀ ਨੂੰ ਆਪਣੇ ਪੁੱਤਰ ਦੀ ਪਹਿਲੀ ਲੋਹੜੀ ਸੈਲੀਬ੍ਰੇਟ ਕੀਤੀ ਸੀ। ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਸਨ।
image source: Instagram
ਵਰਲਡ ਕੱਪ ਜੇਤੂ ਭਾਰਤੀ ਟੀਮ ਦਾ ਹਿੱਸਾ ਰਹੇ ਸਾਬਕਾ ਧਮਾਕੇਦਾਰ ਆਲਰਾਊਂਡਰ ਯੁਵਰਾਜ ਸਿੰਘ ਨੇ ਹੇਜ਼ਲ ਕੀਚ ਨਾਲ 30 ਨਵੰਬਰ 2016 ‘ਚ ਵਿਆਹ ਕਰਵਾ ਲਿਆ ਸੀ। ਹੇਜ਼ਲ ਕੀਚ ਨੇ ਵੀ ਕਈ ਬਾਲੀਵੁੱਡ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਪਰ ਹੁਣ ਉਨ੍ਹਾਂ ਨੇ ਅਦਾਕਾਰੀ ਜਗਤ ਤੋਂ ਦੂਰੀ ਬਣਾਈ ਹੋਈ ਹੈ ਤੇ ਉਹ ਆਪਣਾ ਪੂਰਾ ਧਿਆਨ ਆਪਣੇ ਪਰਿਵਾਰ ਉੱਤੇ ਦੇ ਰਹੀ ਹੈ। ਉਹ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਕਿਊਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
