ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਦਾ ਅੱਜ ਹੈ ਜਨਮ ਦਿਨ, ਯੁਵਰਾਜ ਸਿੰਘ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

written by Shaminder | February 28, 2022

ਹੇਜ਼ਲ ਕੀਚ (Hazel Keech) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਯੁਵਰਾਜ ਸਿੰਘ ਨੇ ਹੇਜ਼ਲ ਕੀਚ ਦੇ ਨਾਲ ਤਸਵੀਰਾਂ ਵਾਲੀ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਸਿੰਘ ਨੇ ਲਿਖਿਆ ਕਿ ‘ਹੈਪੀ ਬਰਥਡੇ ਮਾਮਾ ਬੀਅਰ, ਇੱਕਲੀ ਜ਼ਿਆਦਾ ਕੇਕ ਨਾ ਖਾਵੀਂ, ਜਲਦ ਹੀ ਮੈਂ ਆਪਣੇ ਬੇਬੀਸ ਨੂੰ ਵੇਖਾਂਗਾ’। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਹੇਜ਼ਲ ਕੀਚ ਨੂੰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਹੇਜ਼ਲ ਕੀਚ ਦੇ ਘਰ ਕੁਝ ਦਿਨ ਪਹਿਲਾਂ ਹੀ ਬੇਟੇ ਨੇ ਜਨਮ ਲਿਆ ਹੈ । ਇਸ ਦੀ ਪੁਸ਼ਟੀ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਸੀ ।ਦੋਵਾਂ ਨੇ 2016 ‘ਚ ਵਿਆਹ ਕਰਵਾਇਆ ਸੀ ।

Hazel keech and Yuvraj singh image From instagram

ਹੋਰ ਪੜ੍ਹੋ : ਪਿਤਾ ਸਰਦੂਲ ਸਿਕੰਦਰ ਨੂੰ ਯਾਦ ਕਰਕੇ ਭਾਵੁਕ ਹੋਇਆ ਪੁੱਤਰ ਅਲਾਪ ਸਿਕੰਦਰ, ਵੀਡੀਓ ਕੀਤਾ ਸਾਂਝਾ

ਇੰਗਲੈਂਡ ਦੀ ਰਹਿਣ ਵਾਲੀ ਦੀ ਰਹਿਣ ਵਾਲੀ ਹੇਜ਼ਲ ਕੀਚ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਉਹਨਾਂ ਨੇ ਕਈ ਫ਼ਿਲਮਾਂ ਵਿੱਚ ਆਈਟਮ ਡਾਂਸ ਕੀਤਾ ਹੈ । ਹੇਜ਼ਲ ਕੀਚ ਤੇ ਯੁਵਰਾਜ ਸਿੰਘ ਨੇ ਲਵ ਮੈਰਿਜ ਕਰਵਾਈ ਸੀ । ਪਰ ਇਸ ਵਿਆਹ ‘ਚ ਯੁਵਰਾਜ ਸਿੰਘ ਦੇ ਪਿਤਾ ਨੇ ਦੂਰੀ ਬਣਾਈ ਰੱਖੀ ਸੀ ।

yuvraj singh , image From instagram

ਯੁਵਰਾਜ ਸਿੰਘ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਹੇਜ਼ਲ ਨੂੰ ਮਨਾਉਣ ਦੇ ਲਈ ਉਸ ਨੂੰ ਕਈ ਪਾਪੜ ਵੇਲਣੇ ਪਏ ਸਨ ਅਤੇ ਵਿਆਹ ਲਈ ਮਨਾਉਣ ਦੇ ਲਈ ਉਨ੍ਹਾਂ ਨੂੰ ਕਾਫੀ ਮਿਹਨਤ ਕਰਨੀ ਪਈ ਸੀ । ਹੇਜ਼ਲ ਕੀਚ ਅਤੇ ਯੁਵਰਾਜ ਸਿੰਘ ਨੇ ਲਵ ਮੈਰਿਜ ਕਰਵਾਈ ਸੀ । ਪਰ ਇਸ ਦੌਰਾਨ ਯੁਵਰਾਜ ਸਿੰਘ ਦੇ ਪਿਤਾ ਜੀ ਨੇ ਇਸ ਵਿਆਹ ਤੋਂ ਦੂਰੀ ਬਣਾਈ ਰੱਖੀ ਸੀ ।ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਯੁਵਰਾਜ ਸਿੰਘ ਆਪਣੇ ਨਿੱਜੀ ਜ਼ਿੰਦਗੀ ਨੂੰ ਮੀਡੀਆ ਤੋਂ ਦੂਰ ਰੱਖਦੇ ਹਨ । ਉਨ੍ਹਾਂ ਨੇ ਹਾਲੇ ਤੱਕ ਆਪਣੇ ਬੇਟੇ ਦੀ ਕੋਈ ਵੀ ਤਸਵੀਰ ਸਾਂਝੀ ਨਹੀਂ ਕੀਤੀ ਹੈ । ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਬੇਟੇ ਦੀ ਪਹਿਲੀ ਤਸਵੀਰ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

 

View this post on Instagram

 

A post shared by Yuvraj Singh (@yuvisofficial)

You may also like