ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਜ਼ੋਰਾ ਰੰਧਾਵਾ ਤੇ ਬਾਲੀਵੁੱਡ ਦੇ ਕਲਾਕਾਰਾਂ ਨੇ ਜਤਾਇਆ ਦੁੱਖ

Written by  Lajwinder kaur   |  September 01st 2020 11:33 AM  |  Updated: September 01st 2020 11:33 AM

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਜ਼ੋਰਾ ਰੰਧਾਵਾ ਤੇ ਬਾਲੀਵੁੱਡ ਦੇ ਕਲਾਕਾਰਾਂ ਨੇ ਜਤਾਇਆ ਦੁੱਖ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਨੇ । ਜਿਸ ਕਰਕੇ ਸਿਆਸਤਦਾਨ ਤੇ ਮਨੋਰੰਜਨ ਜਗਤ ਦੇ ਕਲਾਕਾਰਾਂ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪ੍ਰਣਬ ਮੁਖਰਜੀ ਦੇ ਦਿਹਾਂਤ ਦੁੱਖ ਜਤਾ ਰਹੇ ਨੇ ।

ਪੰਜਾਬੀ ਗਾਇਕ ਜ਼ੋਰਾ ਰੰਧਾਵਾ ਨੇ ਵੀ ਪੋਸਟ ਪਾ ਕੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਨੇ ਪ੍ਰਣਬ ਮੁਖਰਜੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦੇਸ਼ ਕਦੇ ਵੀ ਤੁਹਾਡੀ ਦਿੱਤੀਆਂ ਹੋਈਆਂ ਸੇਵਾਵਾਂ ਨੂੰ ਨਹੀਂ ਭੁੱਲੇਗਾ’ ।

ਬਾਲੀਵੁੱਡ ਐਕਟਰ ਪ੍ਰਿਯੰਕਾ ਚੌਪੜਾ ਨੇ ਟਵੀਟ ਕਰਕੇ ਪ੍ਰਣਮ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ ਹੈ । ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਟਵੀਟ ਕਰਕੇ ਦੁੱਖ ਜਤਾਇਆ ਹੈ ।

ਪ੍ਰਣਬ ਮੁਖਰਜੀ ਸਾਲ 2012 'ਚ  ਦੇਸ਼ ਦੇ ਰਾਸ਼ਟਰਪਤੀ ਬਣੇ ਸਨ ਅਤੇ 2017 ਤੱਕ ਉਹ ਰਾਸ਼ਟਰਪਤੀ ਰਹੇ ਸਨ । ਸਾਲ 2019 ਵਿੱਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network